ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ 

Sorry, this news is not available in your requested language. Please see here.

*ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ, ਸਟਾਫ, ਕਲਰਕਾਂ ਅਤੇ ਆਮ ਜਨਤਾ ਨੇ ਲਗਵਾਇਆ ਕੋਵਿਡ ਰੋਕੂ ਟੀਕਾ
ਨਵਾਂਸ਼ਹਿਰ, 23 ਅਪ੍ਰੈਲ : 
ਜ਼ਿਲੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਲਈ ਚਲਾਈ ਗਈ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਜ਼ਿਲਾ ਕੋਰਟ ਕੰਪਲੈਕਸ ਵਿਖੇ ਇਕ ਵਿਸ਼ੇਸ਼ ਵਲੰਟੀਅਰਜ਼ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਡਾ. ਹਿਰਤੇਸ਼ ਪਾਹਵਾ ਦੀ ਅਗਵਾਈ ਵਾਲੀ ਸਿਵਲ ਹਸਪਤਾਲ ਦੀ ਟੀਮ ਵੱਲੋਂ ਲਗਾਏ ਗਏ ਇਸ ਟੀਕਾਕਰਨ ਕੈਂਪ ਦੌਰਾਨ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਹਰਪ੍ਰੀਤ ਕੌਰ ਨਾਫਰਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪਾਲ ਸਿੰਘ ਕਾਹਲੋਂ ਅਤੇ ਸਕੱਤਰ ਐਸ. ਐਸ. ਝਿੱਕਾ ਸਮੇਤ 212 ਵਿਅਕਤੀਆਂ ਵੱਲੋਂ ਕੋਵਿਡ ਰੋਕੂ ਟੀਕਾ ਲਗਵਾਇਆ ਗਿਆ, ਜਿਨਾਂ ਵਿਚ ਕੋਰਟ ਦਾ ਸਟਾਫ, ਕਲਰਕ, ਵਕੀਲ, ਪੈਰਾ ਲੀਗਲ ਵਲੰਟੀਅਰ ਅਤੇ ਆਮ ਜਨਤਾ ਸ਼ਾਮਲ ਸੀ।
ਇਸ ਮੌਕੇ ਡਾ. ਹਿਰਤੇਸ਼ ਪਾਹਵਾ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਨੇ ਹੋਰਨਾਂ ਨੂੰ ਵੀ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਸਾਈਡ ਇਫੈਕਟ ਨਹੀਂ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਲਈ ਟੀਕਾ ਜ਼ਰੂਰ ਲਵਾਉਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ-1 ਰਣਧੀਰ ਵਰਮਾ, ਵਧੀਕ ਜ਼ਿਲਾ ਤੇ ਸੈਸ਼ਨ ਜੱਜ-2 ਕੁਲਦੀਪ ਸਿੰਘ ਚੀਮਾ, ਜ਼ਿਲਾ ਜੱਜ (ਫੈਮਿਲੀ ਕੋਰਟ) ਅਸ਼ੋਕ ਕਪੂਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨ ਸ਼ਰਮਾ, ਸੀ. ਜੇ. ਐਮ-ਕਮ-ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਾਧਿਕਾ ਪੁਰੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਜਗਬੀਰ ਸਿੰਘ ਮਹਿੰਦੀਰੱਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਰਵੇਸ਼ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਕਵਿਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸੀਮਾ ਅਗਨੀਹੋਤਰੀ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ ਧਾਲੀਵਾਲ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ, ਜੁਡੀਸ਼ੀਅਲ ਸਟਾਫ, ਕਲਰਕ, ਪੈਰਾ ਲੀਗਲ ਵਲੰਟੀਅਰ ਅਤੇ ਆਮ ਲੋਕ ਹਾਜ਼ਰ ਸਨ।
  ਇਸ ਕੈਂਪ ਵਿਚ ਸਿਹਤ ਵਿਭਾਗ ਤੋਂ ਡਾ. ਵਿਜੇ ਕੁਮਾਰ, ਡਾ. ਰੀਨਾ ਚੋਪੜਾ, ਡਾ. ਸੋਨੀਆ, ਬਲਵਿੰਦਰ ਕੌਰ, ਪਿਆਰੀ, ਸੋਨੀਆ, ਰਿੰਪੀ ਸਹੋਤਾ, ਮਨਪ੍ਰੀਤ ਕੌਰ, ਜੋਤੀ ਸ਼ਰਮਾ, ਮਨਜੀਤ ਕੌਰ, ਜੋਤੀ ਨਿਗਾਹ, ਜਸਪ੍ਰੀਤ ਕੌਰ, ਰਾਜੇਸ਼ ਕੁਮਾਰ, ਅਨੂਪ ਸਿੰਘ, ਸਵੇਦੀਪ ਸਿੰਘ ਨੇ ਪੂਰਨ ਸਹਿਯੋਗ ਦਿੱਤਾ।
Spread the love