ਨਵਾਂਸ਼ਹਿਰ, 12 ਜੁਲਾਈ 2021
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਅਤੇ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਬਿਰਧ ਆਸ਼ਰਮ, ਕਿਰਪਾਲ ਸਾਗਰ ਅਕੈਡਮੀ, ਰਾਹੋਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਬਜ਼ੁਰਗਾਂ ਨੂੰ ਉਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਂਦਿਆਂ ਉਨਾਂ ਦੱਸਿਆ ਕਿ ਜੇਕਰ ਕਿਸੇ ਸੀਨੀਅਰ ਨਾਗਰਿਕ ਨੇ ਮਿਤੀ 29 ਦਸੰਬਰ 2007 ਤੋਂ ਬਾਅਦ ਆਪਣੀ ਸੰਪਤੀ ਕਿਸੇ ਨੂੰ ਤਬਾਦਲੇ ਹਿਬਾਨਮਾ ਆਦਿ ਰਾਹੀਂ ਇਸ ਸ਼ਰਤ ਉੱਪਰ ਦਿੱਤੀ ਹੋਵੇ ਕਿ ਉਹ ਸੀਨੀਅਰ ਨਾਗਰਿਕ ਦੀ ਦੇਖਭਾਲ ਕਰੇਗਾ, ਪਰੰਤੂ ਬਾਅਦ ਵਿਚ ਉਹ ਲਾਭਪਾਤਰ ਸੀਨੀਅਰ ਨਾਗਰਿਕ ਦੀ ਦੇਖਭਾਲ ਕਰਨ ਤੋਂ ਗੁਰੇਜ਼ ਕਰੇ ਤਾਂ ਉਹ ਸੀਨੀਅਰ ਨਾਗਰਿਕ ਆਪਣੀ ਸੰਪਤੀ ‘ਦਾ ਮੇਨਟੇਨੈਂਸ ਐਂਡ ਵੈੱਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਸ ਐਕਟ 2007’ ਤਹਿਤ ਵਾਪਸ ਮੰਗ ਸਕਦਾ ਹੈ। ਇਸ ਮੌਕੇ ਉਨਾਂ ਬਜ਼ੁਰਗਾਂ ਦੇ ਆਧਾਰ ਕਾਰਡ, ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪੈਨਲ ਵਕੀਲ ਅਮਰਦੀਪ ਕੌਸ਼ਲ, ਕੈਪਟਨ ਗੁਰਦੇਵ ਸਿੰਘ ਤੇ ਹੋਰ ਹਾਜ਼ਰ ਸਨ।
ਕੈਪਸ਼ਨ :ਬਿਰਧ ਆਸ਼ਰਮ ਦੇ ਦੌਰੇ ਦੌਰਾਨ ਬਜ਼ੁਰਗਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ।