ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਕਿਸੇ ਪ੍ਰਾਈਵੇਟ ਵਿਅਕਤੀ ਅਤੇ ਵਹੀਕਲ ਦੇ ਦਾਖ਼ਲ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ

Sorry, this news is not available in your requested language. Please see here.

ਤਰਨ ਤਾਰਨ, 27 ਅਕਤੂਬਰ :
ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ ਮੈਟ੍ਰਿਕ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਪ੍ਰਾਈਵੇਟ ਵਿਅਕਤੀ ਅਤੇ ਵਹੀਕਲ ਨੂੰ ਦਾਖ਼ਲ ਹੋਣ ਤੋਂ ਰੋਕਣ ਦੇ ਹੁਕਮ ਜਾਰੀ ਕੀਤੇ ਹਨ।
ਇਨਾਂ ਪ੍ਰੀਖਿਆ ਕੇਂਦਰਾਂ ਵਿੱਚ ਗੌਰਮਿੰਟ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਬੀ. ਜੀ. ਐੱਸ. ਯੂ. ਐੱਸ. ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ, ਐੱਸ. ਜੀ. ਏ. ਡੀ. ਸਰਕਾਰੀ ਕੰਨਿਆਂ ਸੀਨਅਰ ਸੈਕੰਡਰੀ ਸਕੂਲ ਤਰਨ ਤਾਰਨ, ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅੱਡਾ ਬਾਜ਼ਾਰ ਤਰਨ ਤਾਰਨ, ਐੱਸ. ਜੀ. ਏ. ਡੀ. ਖਾਲਸਾ ਸੀਨਅਰ ਸੈਕੰਡਰੀ ਸਕੂਲ ਤਰਨ ਤਾਰਨ, ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਰੋਡ ਤਰਨ ਤਾਰਨ, ਐੱਸ. ਡੀ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਮੰਦਰ ਵਾਲਾ ਤਰਨ ਤਾਰਨ, ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ, ਗੌਰਮਿੰਟ ਸੈਕੰਡਰੀ ਸਕੂਲ (ਲੜਕੇ) ਪੱਟੀ, ਸ਼ਹੀਦ ਭਗਤ ਸਿੰਘ ਸੀਨਅਰ ਸੈਕੰਡਰੀ ਸਕੂਲ ਪੱਟੀ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਅਤੇ ਸਰਕਾਰੀ ਅਦਰਸ਼ ਸੀਨੀਅਰ ਸੈਕੰਡਰੀ ਸਕੂਲ, ਬਲੇਹਰ ਖੁਰਦ, ਭਿੱਖੀਵਿੰਡ ਸ਼ਾਮਿਲ ਹਨ। ਇਹ ਹੁਕਮ ਸਬੰਧਤ ਪ੍ਰੀਖਿਆ ਕੇਂਦਰਾਂ ’ਤੇ ਪ੍ਰੀਖਿਆ ਸ਼ੁਰੂ ਹੋਣ ਤੋਂ ਇਕ ਘੰਟਾ ਪਹਿਲਾਂ ਅਤੇ ਪ੍ਰੀਖਿਆ ਖ਼ਤਮ ਹੋਣ ਤੋਂ ਇਕ ਘੰਟਾ ਬਾਅਦ ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਵੇਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ/ਬਾਰਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਮਿਤੀ 26 ਅਕਤੂਬਰ 2020 ਤੋਂ ਮਿਤੀ 17 ਨਵੰਬਰ 2020 ਤੱਕ ਇਸ ਜ਼ਿਲੇ ਵਿਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨਾਂ ਪ੍ਰੀਖਿਆਵਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਸੀ. ਆਰ. ਪੀ. ਸੀ. ਤਹਿਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ, ਤਾਂ ਜੋ ਵਿਦਿਆਰਥੀਆਂ ਨੰੁ ਪ੍ਰੀਖਿਆ ਸਮੇਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
Spread the love