ਜ਼ਿਲੇ ਅੰਦਰ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

SHENA
4 ਅਕਤੂਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ

Sorry, this news is not available in your requested language. Please see here.

ਨਵਾਂਸ਼ਹਿਰ, 30 ਜੂਨ 2021
ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 16 ਅਗਸਤ 2021 ਤੱਕ ਲਾਗੂ ਰਹਿਣਗੇ।