ਜ਼ਿਲੇ ਅੰਦਰ ਖੁਰਾਕੀ ਵਸਤਾਂ ਵਿਚ ਮਿਲਾਵਟ ਰੋਕਣ ਲਈ ਵਿੱਢੀ ਜਾਗਰੂਕਤਾ ਮੁਹਿੰਮ-ਵਧੀਕ ਡਿਪਟੀ ਕਮਿਸ਼ਨਰ ਸੰਧੂ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਜਾਗਰੂਕਤਾ ਰੈਲੀ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਗੁਰਦਾਸਪੁਰ, 13  ਨਵੰਬਰ (           ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸਨਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਖੁਰਾਕੀ ਵਸਤਾਂ ਵਿਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਅੱਜ ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਤੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜਾਗਰੂਕਤਾ ਰੈਲੀ ਸ਼ਹਿਰ ਦੇ ਵੱਖ-ਵੱਖ ਬਜਾਰਾਂ ਜਹਾਜ ਚੌਂਕ, ਹਨੂੰਮਾਨ ਚੌਂਕ, ਡਾਕਖਾਨਾ ਚੌਂਕ ਤੇ ਜੇਲ• ਰੋਡ ਆਦਿ ਵਿਚ ਗਈ ਤੇ ਦੁਕਾਨਦਾਰਾਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਗੱਲਬਾਤ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਦੱਸਿਆ ਕਿ ਇਸ਼ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਮਿਲਵਾਟਖੋਰੀ ਨੂੰ ਨੱਥ ਪਾਉਣੀ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਜਿਲੇ ਭਰ ਅੰਦਰ ਬੀਤੇ ਦਿਨਾਂ ਤੋਂ ਲੋਕਾਂ ਨੂੰ ਦੁੱਧ ਅਤੇ ਦੁੱਧ ਤੋ ਬਣੇ ਉਤਪਾਦਾਂ ਅਤੇ ਸਾਰੀਆਂ ਖਾਣ ਵਾਲੀਆਂ ਵਸਤਾਂ ਦੀ ਮਿਲਾਵਟੀ ਤਿਆਰੀ ਨੂੰ ਬੰਦ ਕਰਵਾਉਣ ਦੇ ਮੰਤਵ ਨਾਲ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
ਉਨਾਂ ਨੇ ਅੱਗੇ ਦੱਸਿਆ ਕਿ ਜਾਗਰੂਕਤਾ ਰੈਲੀ ਵਿਚ ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਵੇਰਕਾ, ਸਿਹਤ ਵਿਭਾਗ, ਨਰਸਿੰਗ ਕਾਲਜ ਦੀਆਂ ਵਿਦਿਆਰਥਣਾ ਤੇ ਜਿਲਾ ਰੈੱਡ ਕਰਾਸ ਸੁਸਾਇਟੀ ਦੇ ਸਾਂਝੇ ਯਤਨਾਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਤਾਂ ਜੋ ਮਿਲਾਵਟਖੋਰੀ ਨੂੰ ਨੱਥ ਪਾਈ ਜਾ ਸਕੇ।

Spread the love