ਜ਼ਿਲੇ ਨੂੰ ਕੋਰੋਨਾ ਮੁਕਤ ਰੱਖਣ ਲਈ ਮਿਲ ਕੇ ਹੰਭਲਾ ਮਾਰਿਆ ਜਾਵੇ-ਸਿਵਲ ਸਰਜਨ

Sorry, this news is not available in your requested language. Please see here.

ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਮਿਸ਼ਨ ਫਤਿਹ-2 ਤਹਿਤ ਕਰੋਨਾ ਮੁਕਤ ਪਿੰਡ ਅਭਿਆਨ ਸੰਬੰਧੀ ਹਦਾਇਤਾਂ ਜਾਰੀ
ਕੋਵਿਡ ਸਬੰਧੀ ਜਾਂਚ ਲਈ ਆਸ਼ਾ ਵੱਲੋਂ ਘਰ-ਘਰ ਜਾ ਕੇ ਕੀਤਾ ਜਾਵੇਗਾ ਸਰਵੇ
ਤਰਨ ਤਾਰਨ, 20 ਮਈ, 2021 :
ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਜ਼ਿਲੇ੍ ਨੂੰ ਕੋਰੋਨਾ ਮੁਕਤ ਰੱਖਣ ਲਈ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ।ਜ਼ਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਦੌਰਾਨ ਡਾ. ਰੋਹਿਤ ਮਹਿਤਾ  ਨੇ ਉਨਾਂ ਨੂੰ ਆਪੋ-ਆਪਣੇ ਖੇਤਰ ਵਿਚ ਕੋਰੋਨਾ ਸਬੰਧੀ ਮਿਸ਼ਨ ਫਤਿਹ-2 ਤਹਿਤ ਕਰੋਨਾ ਮੁਕਤ ਪਿੰਡ ਅਭਿਆਨ ਸਬੰਧੀ  ਹਦਾਇਤਾਂ ਜਾਰੀ  ਕੀਤੀਆਂ ਗਈਆਂ ।
ਉਨਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ, ਜੇਕਰ ਕੋਈ ਵੀ ਵਿਅਕਤੀ ਜਿਸ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ  ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ  ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏਗਾ ਅਤੇ ਪਾਜ਼ੇਟਿਵ ਆਉਣ ਦੀ ਸੂਰਤ ਵਿੱਚ ਘਰ ਹੀ ਆਈਸੋਲੇਟ ਕੀਤਾ ਜਾਵੇਗਾ।ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀ ਆਪ ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦੇ ਹਾਂ ।
ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਫੀਲਡ ਵਿਚ ਤਾਇਨਾਤ ਟੀਮਾਂ ਲੋਕਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਣ ਕਿ ਬਾਹਰੋਂ ਆਏ ਵਿਅਕਤੀ ਦੀ ਸੂਚਨਾ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨੂੰ ਦਿੱਤੀ ਜਾਵੇ, ਤਾਂ ਜੋ ਉਸ ਦਾ ਮੁਆਇਨਾ ਕੀਤਾ ਜਾ ਸਕੇ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਫਲੂ ਕਾਰਨਰ ’ਤੇ ਜਿੰਨੇ ਵੀ ਮਰੀਜ਼ ਆਉਂਦੇ ਹਨ, ਉਨਾਂ ਦੇ ਨਾਲ ਆਏ ਵਿਅਕਤੀਆਂ ਦੀ ਵੀ ਸਕਰੀਨਿੰਗ ਕੀਤੀ ਜਾਵੇ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਬਲਾਕਾਂ ਵਿਚ ਲੋਕਾਂ ਨੂੰ ਕੋਰੋਨਾ ਜਾਗਰੂਕਤਾ ਹਿੱਤ ਪਰਚੇ , ਕੋਰੋਨਾ ਤੋਂ ਬਚਾਅ ਸਬੰਧੀ ਗੁਰਦੁਆਰੇ ਵਿੱਚ ਅਪੀਲ ਅਤੇ ਪੋਸਟਰ ਵੀ ਵੰਡੇ ਜਾਣ।
ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ 11 ਸਰਕਾਰੀ ਸਿਹਤ ਕੇਂਦਰਾਂ ਜਿਵੇਂ ਕਿ ਕਮਿਉਨਟੀ ਹੈੱਲਥ ਸੈਂਟਰ ਸੁਰਸਿੰਘ, ਸਰਹਾਲੀ, ਘਰਿਆਲਾ, ਖੇਮਕਰਨ, ਮੀਆਵਿੰਡ, ਕੈਰੋਂ, ਕਸੇਲ, ਝਬਾਲ, ਸਬ-ਡਿਵੀਜ਼ਨਲ ਹਸਪਤਾਲ ਪੱਟੀ, ਖ਼ਡੂਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿੱਚ ਕੋਵਿਡ-19 ਦਾ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ

Spread the love