ਜ਼ਿਲੇ ਵਿਚ ਹੁਣ ਤੱਕ 46713 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

Sorry, this news is not available in your requested language. Please see here.

ਨਵਾਂਸ਼ਹਿਰ, 16 ਅਪ੍ਰੈਲ :
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਜ਼ਿਲੇ ਵਿਚ ਹੁਣ ਤੱਕ 46713 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 19706 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 5647 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 4542 ਮੀਟਿ੍ਰਕ ਟਨ, ਪਨਸਪ ਵੱਲੋਂ 4075 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2906 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 2536 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਤਰਾਂ ਹੁਣ ਤੱਕ ਪਨਗ੍ਰੇਨ ਵੱਲੋਂ 11558 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 10856 ਮੀਟਿ੍ਰਕ ਟਨ, ਪਨਸਪ ਵੱਲੋਂ 12650 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 7498 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 4151 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸੁਚਾਰੂ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।
ਫੋਟੋ :
-ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।
Spread the love