ਜ਼ਿਲ੍ਹਾ ਤਰਨ ਤਾਰਨ ਵਿੱਚ 33543 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ

DC KULWANT
ਜਿਲ੍ਹਾ ਚੋਣ ਅਫਸਰ ਤਰਨ ਤਾਰਨ ਵੱਲੋ ਵਿਧਾਨ ਸਭਾ ਚੋਣਾ, 2022 ਲਈ ਸ਼ਿਕਾਇਤਾ ਸਬੰਧੀ ਸੰਪਰਕ ਨੰਬਰ ਜਾਰੀ

Sorry, this news is not available in your requested language. Please see here.

ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 94 ਹਜ਼ਾਰ 809 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 04 ਅਪ੍ਰੈਲ  2021
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 33543 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 732 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 194809 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 190633 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 726 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 3755 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 3136 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 03 ਅਪ੍ਰੈਲ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 733 ਨਮੂਨਿਆਂ ਵਿੱਚੋਂ 39 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 694 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 06 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 02 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 04 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 465 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 225 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 10 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 34 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 02 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Spread the love