ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਪਹੁੰਚੀ 70,37,130 ਕੁਇੰਟਲ ਕਣਕ ਵਿੱਚੋਂ 99 ਫੀਸਦੀ ਦੀ ਕੀਤੀ ਖ੍ਰੀਦ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਮਿਸ਼ਨ ਫਤਹਿ
ਮੋਗਾ, 3 ਮਈ:
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਮੋਗਾ ਦੀਆਂ ਮੰਡੀਆਂ ਵਿੱਚ 2 ਮਈ, 2021 ਦੀ ਸ਼ਾਮ ਤੱਕ ਕੁੱਲ 70,37,130 ਕੁਇੰਟਲ ਕਣਕ ਪੁੱਜੀ। ਆਮਦ ਹੋਈ ਕਣਕ ਵਿੱਚੋਂ 69,90,744 ਕੁਇੰਟਲ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਭਾਵ ਆਮਦ ਕਣਕ ਦੀ 99 ਫੀਸਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਜ਼ਿਲੇ ਦੀਆਂ 109 ਅਨਾਜ ਮੰਡੀਆਂ ਤੋਂ ਇਲਾਵਾ 162 ਹੋਰ ਅਸਥਾਈ ਯਾਰਡਾਂ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜ਼ਿਲੇ ਵਿੱਚ ਹੋਰ ਖਰੀਦ ਕੇਂਦਰ ਸਥਾਪਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਜ਼ਿਲਾ ਮੰਡੀ ਅਫ਼ਸਰ ਸ੍ਰ ਮਨਦੀਪ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਸੀਜ਼ਨ ਦੌਰਾਨ ਹੁਣ ਤੱਕ ਪਨਗ੍ਰੇਨ ਵੱਲੋ 21,54,013 ਕੁਇੰਟਲ ਕਣਕ, ਮਾਰਕਫੈਡ ਵੱਲੋਂ 17,61,011 ਕੁਇੰਟਲ ਕਣਕ, ਪਨਸਪ ਵੱਲੋ 15,91,023 ਕੁਇੰਟਲ ਕਣਕ, ਐਫ.ਸੀ.ਆਈ. ਵੱਲੋਂ 4,49,462 ਕੁਇੰਟਲ ਕਣਕ ਅਤੇ ਪੰਜਾਬ ਵੇਅਰਹਾਊਸ ਵੱਲੋ 10,35,235.5 ਕੁਇੰਟਲ ਕਣਕ 2 ਮਈ, ਦੀ ਸ਼ਾਮ ਤੱਕ ਖ੍ਰੀਦੀ ਜਾ ਚੁੱਕੀ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਨੇ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨ ਵੀਰਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕਰੋਨਾ ਦਾ ਪ੍ਰਭਾਵ ਘਟਾਉਣ ਲਈ ਹਰ ਸੰਭਵ ਪ੍ਰਬੰਧ ਕੀਤੇ ਹਨ ਜਿਵੇਂ ਕਿ ਸਮਾਜਿਕ ਦੂਰੀ, ਸੈਨੇਟਾਈਜੇਸ਼ਨ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਰੋਕਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆਉਣਾ ਯਕੀਨੀ ਬਣਾਉਣ ਅਤੇ ਮੰਡੀਆਂ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ। ਮੰਡੀਆਂ ਵਿੱਚ ਆਉਣ ਵਾਲੇ ਹਰ ਇੱਕ ਕਿਸਾਨ, ਆੜਤੀਏ ਅਤੇ ਲੇਬਰ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ, ਸੈਨੇਟਾਈਜਰ ਦੀ ਵਰਤੋ ਕਰਨਾ, ਮਾਸਕ, ਦਸਤਾਨਿਆਂ ਦੀ ਵਰਤੋਂ ਕਰਨੀ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਉਣਗੇ।
Spread the love