ਜ਼ਿਲ੍ਹਾ ਬਰਨਾਲਾ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀਆਂ ਦੀ ਕੀਤੀ ਗਈ ਮੀਟਿੰਗ

Madam Saroj Rani
ਜ਼ਿਲ੍ਹਾ ਬਰਨਾਲਾ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀਆਂ ਦੀ ਕੀਤੀ ਗਈ ਮੀਟਿੰਗ

Sorry, this news is not available in your requested language. Please see here.

ਬਰਨਾਲਾ, 7 ਫਰਵਰੀ 2024

ਮਾਨਯੋਗ ਡੀ.ਜੀ.ਐਸ.ਈ. ਪੰਜਾਬ ਦੁਆਰਾ ਕੀਤੀ ਗਈ ਜ਼ੂਮ ਮੀਟਿੰਗ ਵਿੱਚ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਮੁੱਖੀਆਂ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਮੈਡਮ ਸਰੋਜ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਦਫ਼ਤਰ ਦੇ ਵੀ.ਸੀ. ਰੂਮ ਵਿੱਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਪਾਲ ਜ਼ਿਲ੍ਹਾ ਮੈਂਟਰ ਕੰਪਿਊਟਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾਂ ਏਡਿਡ ਸਕੂਲ ਦੇ ਮੁੱਖੀਆਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਬੋਲਦਿਆਂ ਮਹਿੰਦਰ ਪਾਲ ਜ਼ਿਲ੍ਹਾ ਮੈਂਟਰ ਕੰਪਿਊਟਰ ਨੇ ਕਿਹਾ ਕਿ ਮਾਨਯੋਗ ਡੀ.ਜੀ.ਐਸ.ਈ ਵੱਲੋਂ ਲਈ ਗਈ ਮੀਟਿੰਗ ਵਿੱਚ ਦਿੱਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਐਸ.ਸੀ. ਵਿਦਿਆਰਥੀਆਂ ਨੂੰ ਪ੍ਰੀ ਮੈਟ੍ਰਿਕ ਐਸ.ਸੀ. ਕੰਪੋਨੈਂਟ 1 ਸਕੀਮ ਵਿੱਚ ਅਪਲਾਈ ਕਰਵਾਇਆ ਜਾਵੇ।

ਇਸ ਮੀਟਿੰਗ ਵਿੱਚ ਹਰੀਸ਼ ਕੁਮਾਰ ਹੈਡਮਾਸਟਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਬੋਰਡ ਪ੍ਰੀਖਿਆਵਾਂ ਵਿੱਚ ਵਰਤੀ ਜਾਣ ਵਾਲੀ ਐਪ ਬਾਰੇ ਕੇਂਦਰ ਕੰਟਰੋਲਰਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਬੋਲਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਬਰਜਿੰਦਰਪਾਲ ਸਿੰਘ ਨੇ ਸਕੂਲ ਮੁੱਖੀਆਂ ਨੂੰ ਸਕਾਲਰਸ਼ਿਪ ਦੇ ਨਾਲ-ਨਾਲ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਕਿਹਾ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹ੍ਹਾ ਸਿੱਖਿਆ ਅਫ਼ਸਰ (ਸ) ਮੈਡਮ ਸਰੋਜ ਰਾਣੀ ਵੱਲੋਂ ਸਕੂਲ ਮੁੱਖੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਡਿਊਟੀਆਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਲਈ ਕਿਹਾ ਅਤੇ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਕਿਹਾ। ਇਸ ਮੀਟਿੰਗ ਵਿੱਚ ਤਿੰਨੇ ਬਲਾਕਾਂ ਦੇ ਬੀ.ਐਨ.ਓ, ਰਾਕੇਸ਼ ਚੰਦਰ ਕਲਰਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ, ਕੀਰਤੀ ਦੇਵ ਐਮ.ਆਈ.ਐਸ. ਕੋਆਰਡੀਨੇਟਰ, ਸਕੂਲਾਂ ਦੇ ਪ੍ਰਿੰਸੀਪਲ, ਹੈਡਮਾਸਟਰ ਅਤੇ ਸਕੂਲ ਇੰਚਾਰਜ ਸ਼ਾਮਲ ਹੋਏ।

 

Spread the love