ਹੁਸ਼ਿਆਰਪੁਰ, 5 ਅਕਤੂਬਰ :
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਗੜ੍ਹਸ਼ੰਕਰ ਦੀ ਪੀ.ਐਚ.ਸੀ. ਪਾਲਦੀ ਅਧੀਨ ਆਉਂਦੇ ਪਿੰਡ ਭਗਤੂਪੁਰ ਨੂੰ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Home Punjab Hoshiarpur -ਜ਼ਿਲ੍ਹਾ ਮੈਜਿਸਟਰੇਟ ਨੇ ਗੜ੍ਹਸ਼ੰਕਰ ਦੇ ਪਿੰਡ ਭਗਤੂਪੁਰ ਨੂੰ ਐਲਾਨਿਆ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ