ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

KUMAR AMIT
ਝੋਨੇ ਦੀ ਖਰੀਦ ਸਬੰਧੀ ਮਾਰਕਿਟ ਕਮੇਟੀਆਂ 'ਚ ਉੱਡਣ ਦਸਤੇ ਕਾਇਮ

Sorry, this news is not available in your requested language. Please see here.

ਪਟਿਆਲਾ, 11 ਸਤੰਬਰ 2021
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ ਤੇ ਪਸ਼ੂਆਂ ਦੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਥਾਵਾਂ ‘ਤੇ ਨਕਲੀ ਸੀਮਨ ਵਿਕਣ ਕਾਰਨ ਰਾਜ ਦੇ ਪਸ਼ੂ ਧਨ ਦੀ ਸੁਧਰੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਇਸ ਮਨਾਹੀ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਤੌਰ ‘ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ‘ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਇਸ ਤਰ੍ਹਾਂ ਅਣ ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਸਲਾ ਹੈ। ਇਹ ਹੁਕਮ 2 ਨਵੰਬਰ 2021 ਤੱਕ ਲਾਗੂ ਰਹਿਣਗੇ।

Spread the love