ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਮੁਫ਼ਤ ਕੰਪਿਊਟਰ ਸਿਖਲਾਈ ਦਾ ਚੌਥਾ ਬੈਚ ਜਲਦ ਹੋਵੇਗਾ ਸ਼ੁਰੂ: ਡਿਪਟੀ ਕਮਿਸ਼ਨਰ

Rajesh Dhiman
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਰਮੈਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀ

Sorry, this news is not available in your requested language. Please see here.

ਫਿਰੋਜ਼ਪੁਰ, 3 ਜਨਵਰੀ 2024

ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵਿਖੇ ਮਿਸ਼ਨ ਅਗਾਜ਼ ਤਹਿਤ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ ਬਿਲਕੁਲ ਮੁਫ਼ਤ ਕੰਪਿਊਟਰ ਕੋਰਸ ਦਾ ਪੰਜਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬੈਚ ਲਈ ਪ੍ਰਾਰਥੀ 8 ਅਤੇ 9 ਜਨਵਰੀ  2024  ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵਿਖੇ ਪਹੁੱਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਕੋਰਸ 2 ਮਹੀਨਿਆਂ ਲਈ ਚਲਾਇਆ ਜਾਵੇਗਾ, ਜਿਸ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕੰਪਿਊਟਰ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ ਨਾਲ ਭਵਿੱਖ ਵਿੱਚ ਆਉਣ ਵਾਲੀ ਭਰਤੀ ਦੇ ਕਾਬਲ ਬਣਾਉਣਾ ਹੈ। ਕੋਰਸ ਦੌਰਾਨ ਪ੍ਰਾਰਥੀਆਂ ਨੂੰ ਬੇਸਿਕ ਕੰਪਿਊਟਰ, ਡਿਜੀਟਲ ਲਿਟਰੇਸੀ, ਪਰਸਨੈਲਟੀ ਡਿਪੈਲਪਮੈਂਟ, ਇੰਟਰਵਿਊ ਸਕਿੱਲਜ਼, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਹੁਨਰ ਨੂੰ ਨਿਖਾਰਣ ਲਈ ਲੋੜੀਂਦੀ ਸਿੱਖਿਆ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵੱਲੋਂ ਇਹ ਵੱਖਰਾ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਸਰਕਾਰ ਵੱਲੋਂ ਸਥਾਪਿਤ ਇਨਫਰਾਸੱਟਰਕਚਰ ਨੂੰ ਲੋੜਵੰਦ ਪ੍ਰਾਰਥੀਆਂ ਦੀ ਭਲਾਈ ਲਈ ਲਾਹੇਵੰਦ ਬਣਾਇਆ ਜਾ ਸਕੇ। ਬਿਊਰੋ ਵਿੱਚ ਸਥਾਪਿਤ ਕੰਪਿਊਟਰ ਲੈਬ/ਲਾਇਬ੍ਰੇਰੀ ਵਿੱਚ ਇਹ ਬੈਚ ਚਲਾਇਆ ਜਾਵੇਗਾ ਅਤੇ ਇਸ ਬੈਚ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਕਸਬਿਆਂ ਤੋਂ ਪ੍ਰਾਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੀਨੀਅਰਤਾਂ ਦੇ ਆਧਾਰ ਤੇ  ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਉਮੀਦਵਾਰਾਂ ਦੀ ਉਮਰ 15 ਤੋਂ 35 ਸਾਲ ਦੇ ਵਿਚਕਾਰ ਹੋਣੀ ਜ਼ਰੂਰੀ ਹੈ ਅਤੇ ਉਮੀਦਾਰ ਦਾ ਬਾਰਵੀਂ ਕਲਾਸ ਪਾਸ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਿਊਰੋ ਵੱਲੋਂ ਮੁਫ਼ਤ ਕੰਪਿਊਟਰ ਕੋਰਸ ਦੇ ਚਾਰ ਬੈਚ ਸਫ਼ਲਤਾਪੂਰਵਕ ਚਲਾਏ ਜਾ ਚੁੱਕੇ ਹਨ।

Spread the love