ਤਰਨ ਤਾਰਨ, 30 ਅਕਤੂਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਰਹਿਨੁਮਾਈ ਹੇਠ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਸਹਾਇਤਾ ਲਈ 4 ਨਵੰਬਰ, 2020 ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਤੋਂ ਸ਼ਾਮ 03 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115 ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਤਰਨ ਤਾਰਨ ਵਿਖੇ ਲੜਕੀਆਂ ਲਈ ਸਪੈਸ਼ਲ ਪਲੇਸਮੈਂਟ ਕੈਂਪ ਦਾ ਆਯੋਜਨ ਕੋਵਿਡ-19 ਸਬੰਧੀ ਸਿਹਤ ਵਿਭਾਗ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਜਾਵੇਗਾ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੰਜੀਵ ਕੁਮਾਰ, ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਦੱਸਿਆ ਗਿਆ ਕਿ ਵਰਧਮਾਨ ਯਾਰਨਜ਼ ਐਂਡ ਥਰੈੱਡਜ਼ ਲਿਮਿਟਡ, ਹੁਸ਼ਿਆਰਪੁਰ ਵਲੋਂ ਮਸ਼ੀਨ ਆਪਰੇਟਰ ਦੀ ਅਸਾਮੀ ਲਈ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਕੈਂਪ ਵਿੱਚ ਕੇਵਲ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ। 18 ਤੋਂ 30 ਸਾਲ ਤੱਕ, ਪੰਜਵੀਂ ਤੋਂ ਬਾਰ੍ਹਵੀਂ ਪਾਸ, ਕੱਦ 5 ਫੁੱਟ, ਉਮੀਦਵਾਰ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਉਮੀਦਵਾਰ ਆਪਣੇ ਸਰਟੀਫੀਕੇਟ, ਅਧਾਰ ਕਾਰਡ (ਅਸਲ ਅਤੇ ਫੋਟੋ ਸਟੇਟ), 4 ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣਾ ਜ਼ਰੂਰੀ ਹੈ। ਵਧੇਰੇ ਜਾਣਕਾਰੀ ਲਈ ਕੰਪਨੀ ਦੇ ਮੋਬਾਈਲ ਨੰਬਰ 81466-25675 ਤੇ ਸੰਪਰਕ ਕੀਤਾ ਜਾ ਸਕਦਾ ਹੈ।