ਪਟਿਆਲਾ, 3 ਜੂਨ 2021
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਪਿਤ ਕੀਤਾ ਗਿਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਅਤੇ ਸਵੈ ਰੋਜ਼ਗਾਰ ਲਈ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ‘ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਬਿਊਰੋ ਵੱਲੋਂ ਲਗਾਤਾਰ ਪਲੇਸਮੈਂਟ ਕੈਂਪ ਲਗਾਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਇਸ ਤਹਿਤ ਲਗਾਏ ਪਲੇਸਮੈਂਟ ਕੈਂਪ ‘ਚ ਜੇ.ਐਸ.ਡਬਲਿਊ ਵਲਬ ਟਿਪਲੇਟ ਪ੍ਰਾਈਵੇਟ ਲਿਮਟਿਡ ਵੱਲੋਂ ਆਈ.ਟੀ.ਆਈ ਪਾਸ 18 ਨੌਜਵਾਨਾਂ ਦੀ ਚੋਣ 2.68 ਲੱਖ ਰੁਪਏ ਸਲਾਨਾ ਦੇ ਪੈਕੇਜ ‘ਤੇ ਕੀਤੀ ਗਈ ਹੈ।
ਉਨ੍ਹਾਂ ਹੋਰਨਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜ਼ਗਾਰ ਦੇ ਬਿਹਤਰ ਵਿਕਲਪ ਪ੍ਰਾਪਤ ਕਰਨ ਲਈ ਆਪਣੀ ਰਜਿਸਟਰੇਸ਼ਨ ਬਿਊਰੋ ਵਿਖੇ ਜ਼ਰੂਰ ਕਰਵਾਉਣ ਤਾਂ ਕਿ ਯੋਗਤਾ ਅਨੁਸਾਰ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਬਿਊਰੋ ਵਿਖੇ ਕਰੀਅਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਰੀਅਰ ਕਾਉਂਸਲਰ ਨਿਯੁਕਤ ਕੀਤੇ ਗਏ ਹਨ, ਜੋ ਨੌਜਵਾਨਾਂ ਨੂੰ ਕਰੀਅਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸੇਧ ਅਤੇ ਜਾਣਕਾਰੀ ਦੇਣ ਲਈ ਉਪਲਬਧ ਹਨ।
ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਬਿਊਰੋ ਵੱਲੋਂ ਚੰਗੀਆਂ ਕੰਪਨੀਆਂ/ਬੈਂਕ/ਅਦਾਰੇ ਬੁਲਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਢੁਕਵੇਂ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਿਊਰੋ ਵਿਖੇ ਆਪਣੀ ਰਜਿਸਟਰੇਸ਼ਨ ਕਰਵਾਉਣ ਜਾ ਪਲੇਸਮੈਂਟ ਕੈਂਪਾਂ ਸਬੰਧੀ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਹੈਲਪਲਾਈਨ ਨੰਬਰ 9877610877 ‘ਤੇ ਸੰਪਰਕ ਕਰ ਸਕਦੇ ਹਨ।