ਤਰਨ ਤਾਰਨ, 17 ਮਈ 2021
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜਿਲ੍ਹਾ ਸਿਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨਤਾਰਨ, ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਪਰਮਜੀਤ ਸਿੰਘ ਵੱਲੋਂ ਵੱਖ-ਵੱਖ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜ਼ਟ ਕੀਤੀ ਗਈ।
ਇਸ ਵਿਜਟ ਦੇ ਦੌਰਾਨ ਉਨ੍ਹਾਂ ਵੱਲੋ ਦਾਖ਼ਲ ਮੁਹਿੰਮ 2021-22, ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਜਮਾਤਾਂ, ਸੋਹਣੇ ਪਲੇਅਗਰਾਊਂਡ ਸਬੰਧੀ ਸਕੂਲ ਮੁਖੀਆਂ ਅਤੇ ਸਮੂਹ ਸਟਾਫ਼ ਨਾਲ ਗੱਲਬਾਤ ਕੀਤੀ ਗਈ। ਸ਼੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਨੇ ਸਰਹੱਦੀ ਸਕੂਲਾਂ ਦਾ ਦੌਰਾ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਵਲਟੋਹਾ,ਸਪਸ ਖੇਮਕਰਨ ਲੜਕੀਆਂ, ਸਪਸ ਖੇਮਕਰਨ 2 ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਮੁਖੀ ਅਤੇ ਸਮੂਹ ਸਟਾਫ਼ ਦੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲ ਦੀ ਦਿੱਖ ਸੁਧਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਈ ਹੌਂਸਲਾ ਅਫਜ਼ਾਈ ਕੀਤੀ।
ਇਸ ਮੌਕੇ ਉਹਨਾਂ ਵੱਲੋਂ ਕੋਵਿਡ 19 ਮਹਾਂਮਾਰੀ ਤੋਂ ਬਚਾਅ ਲਈ ਦੱਸੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਦਾਖ਼ਲਾ ਮੁਹਿੰਮ ਸਬੰਧੀ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਦਫ਼ਤਰ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਵਲਟੋਹਾ ਵਿਖੇ ਪਹੁੰਚ ਕੇ ਨਵੇਂ ਜੁਆਇੰਨ ਹੋਏ ਬੀਪੀਈਓ ਪਾਰਸ ਕੁਮਾਰ ਨੂੰ ਬਤੌਰ ਬੀਪੀਈਓ ਜੁਆਇੰਨ ਹੋਣ ਤੇ ਮੁਬਾਰਕਬਾਦ ਦਿੱਤੀ ਅਤੇ ਵੱਧ ਤੋਂ ਵੱਧ ਮਿਹਨਤ ਅਤੇ ਲਗਨ ਨਾਲ ਬਲਾਕ ਵਲਟੋਹਾ ਨੂੰ ਅਤੇ ਜ਼ਿਲ੍ਹੇ ਨੂੰ ਨਵੀਆਂ ਉਚਾਈਆਂ ਤੇ ਲਿਜਾਣ ਲਈ ਪ੍ਰੇਰਿਤ ਕੀਤਾ।
ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਸ਼੍ਰੀ ਪਰਮਜੀਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਕਸੂਰ ਨਾਲਾ ਵਿਖੇ ਵਿਜਟ ਦੌਰਾਨ ਸਮੂਹ ਅਧਿਆਪਕ ਸਾਹਿਬਾਨ ਨੂੰ ਸਮਾਂ ਸਾਰਣੀ ਅਨੁਸਾਰ ਵਿਸ਼ਾਵਾਰ, ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਗਾਉਣ ਲਈ ਕਿਹਾ, ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਈ ਜਾਵੇ।ਇਸ ਸਮੇਂ ਅਮਨਦੀਪ ਸਿੰਘ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ, ਨਵਦੀਪ ਸਿੰਘ ਜਿਲ੍ਹਾ ਪੜ੍ਹੋ ਪੰਜਾਬ ਕੋਆਰਡੀਨੇਟਰ, ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ, ਅਨੂਪ ਸਿੰਘ ਮੈਣੀ ਸਹਾਇਕ ਕੋਆਰਡੀਨੇਟਰ ਪੜ੍ਹੋ ਪੰਜਾਬ,ਜਾਰਜ ਮਸੀਹ ਬੀਐਮਟੀ ਵਲਟੋਹਾ ਹਾਜ਼ਰ ਸਨ।