ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ ਅੱਜ 5706 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ ਲਗਾਈ ਜਾ ਚੁੱਕੀ ਹੈ 2,56,347 ਡੋਜ਼ ਵੈਕਸੀਨ
ਵੈਕਸੀਨੇਸ਼ਨ ਕੈਂਪਾਂ ਦੌਰਾਨ ਲੋਕੀ ਸਵੈ-ਇੱਛਾ ਦੇ ਨਾਲ ਕਰਵਾ ਰਹੇ ਹਨ ਕੋਵਿਡ ਟੀਕਾਕਰਨ
ਤਰਨ ਤਾਰਨ, 24 ਜੁਲਾਈ 2021
ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸਾਂ ਦੀ ਕੜੀ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਬਲਾਕਾਂ ਵਿੱਚ 96 ਸਥਾਨਾਂ ‘ਤੇ ਵੈਕਸੀਨੇਸ਼ਨ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੈਕਸੀਨੇਸ਼ਨ ਕੈਂਪਾਂ ਦੌਰਾਨ ਵੱਡੀ ਗਿਣਤੀ ਲੋਕੀ ਸਵੈ-ਇੱਛਾ ਦੇ ਨਾਲ ਕੋਵਿਡ ਟੀਕਾਕਰਨ ਕਰਵਾ ਰਹੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਅੱਜ ਦੇ ਕੈਂਪਾਂ ਦੌਰਾਨ 5706 ਲੋਕਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ 256347 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ 2,18,018 ਲੋਕਾਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਅਤੇ 38,329 ਲੋਕਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਵੀ ਲੱਗ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਵਿਡ-19 ਤੋਂ ਬਚਾਅ ਲਈ ਅਤੇ ਆਪਣੀ ਇੰਮਊਨਿਟੀ ਨੂੰ ਮਜ਼ੂਬਤ ਕਰਨ ਲਈ ਟੀਕਾਕਰਨ ਕਰਵਾਉਣ ਦੀ ਅਹਿਮੀਅਤ ਬਾਰੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਹੋਰਨਾਂ ਥਾਵਾਂ ‘ਤੇ ਵੀ ਟੀਕਾਕਰਨ ਕੈਂਪ ਲਗਾਏ ਜਾਣਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦ ਹੀ 18 ਸਾਲ ਤੋਂ ਉੱਪਰ ਉਮਰ ਦੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਟੀਕਾ ਲਗਾਇਆ ਜਾਵੇਗਾ ਅਤੇ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾਵੇਗੀ । ਇਸ ਦੇ ਮੱਦੇਨਜ਼ਰ ਕਾਲਜਾਂ ਅਤੇ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ।
ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ ਵੈੱਕਸੀਨ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ । ਇਸ ਲਈ ਲੋਕ ਵੱਧ ਤੋਂ ਵੱਧ ਆਪਣੇ ਘਰਾਂ ਦੇ ਨਜ਼ਦੀਕ ਮੌਜੂਦ ਟੀਕਾਕਰਨ ਸਥਾਨ ‘ਤੇ ਜਾ ਕੇ ਮੁਫ਼ਤ ਵਿੱਚ ਕੋਵਿਡ ਵੈਕਸੀਨ ਦਾ ਲ਼ਾਭ ਲੈ ਸਕਦੇ ਹਨ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਪਿੰਡਾਂ ਵਾਲੇ ਵੱਧ ਚੜ੍ਹ ਕੇ ਵੈਕਸੀਨੇਸ਼ਨ ਲਗਵਾ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਸਾਡੇ ਕਾਫ਼ੀ ਪਿੰਡ 100% ਵੈਕਸੀਨੇਟ ਕੀਤੇ ਜਾਣਗੇ । ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਥਾਂ-ਥਾਂ ‘ਤੇ ਵੈਕਸੀਨੇਸ਼ਨ ਦੇ ਕੈਂਪ ਲੱਗਣੇ ਹਨ, ਲੋਕੀ ਵੱਧ ਚੜ੍ਹਕੇ ਅੱਗੇ ਆਉਣ ਅਤੇ ਵੈਕਸੀਨੇਸ਼ਨ ਕਰਵਾਉਣ ।

Spread the love