ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

Sorry, this news is not available in your requested language. Please see here.

ਜ਼ਿਲ੍ਹੇ ਵਿੱਚ ਪੈਂਦੇ ਸੂਇਆਂ ਅਤੇ ਨਹਿਰਾਂ ਦੀ ਸਫ਼ਾਈ ਲਈ ਅਧਿਕਾਰੀਆਂ ਨੰੁ ਦਿੱਤੇ ਆਦੇਸ਼
ਤਰਨ ਤਾਰਨ, 06 ਅਪ੍ਰੈਲ  2021
ਬਰਸਾਤਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਿਨੰਦਨ ਸਿੰਘ, ਐਕਸੀਅਨ ਡਰੇਨੇਜ਼ ਸ੍ਰੀ ਦਵਿੰਦਰ ਕੁਮਾਰ ਐਰੀ, ਐਕਸੀਅਨ ਸਿੰਚਾਈ ਵਿਭਾਗ ਸ੍ਰੀ ਅਵਤਾਰ ਸਿੰਘ ਅਤੇ ਐੱਸ. ਡੀ. ਓ. ਰਸਮਿੰਦਰ ਸਿੰਘ ਵੀ ਹਾਜ਼ਰ ਸਨ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਦਰਿਆ ਦੇ 16 ਕੰਮਾਂ ਲਈ 2010.90 ਲੱਖ ਰੁਪਏ ਦਾ ਪ੍ਰੋਜੈਕਟ ਸਰਕਾਰ ਨੂੰ ਭੇਜਿਆ ਗਿਆ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਪੈਂਦੇ ਦਰਿਆ ਬਿਆਸ ਦੀ ਲੰਬਾਈ 56 ਕਿਲੋਮੀਟਰ ਅੇਤ ਦਰਿਆ ਸਤਲੁਜ ਦੀ ਲੰਬਾਈ ਲੱਗਭੱਗ 29 ਕਿਲੋਮੀਟਰ ਹੈ। ਇਸ ਤੋਂ ਇਲਾਵਾ ਡਰੇਨਾਂ ਦੀ ਸਫਾਈ ਦੇ ਚਾਰ ਕੰਮਾਂ ਲਈ 319.80 ਲੱਖ ਰੁਪਏ ਪ੍ਰੋਜੈਕਟ ਸਰਕਾਰ ਨੂੰ ਭੇਜਿਆ ਗਿਆ ਹੈ, ਜਿਸ ਨਾਲ ਜ਼ਿਲ੍ਹੇ ਵਿੱਚ 105 ਕਿਲੋਮੀਟਰ ਡਰੇਨਾਂ ਦੀ ਸਫ਼ਾਈ ਕਰਵਾਈ ਜਾਵੇਗੀ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਪ੍ਰੋਜੈਕਟਾਂ ਦੀ ਮਨਜ਼ੂਰੀ ਆਉਣ ਉਪਰੰਤ ਇਹ ਕੰਮ ਜਲਦੀ ਸ਼ੂਰੂ ਕੀਤੇ ਜਾਣਗੇ।
ਇਸ ਮੌਕੇ ਉਹਨਾਂ ਐਕਸੀਅਨ ਸਿੰਚਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਂਦੇ ਸੂਇਆਂ ਅਤੇ ਨਹਿਰਾਂ ਦੀ ਸਫ਼ਾਈ ਦੀ ਵਿਆਪਕ ਯੋਜਨਾ ਉਲੀਕੀ ਜਾਵੇ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਸੂਇਆਂ ਅਤੇ ਨਹਿਰਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
Spread the love