ਲੋੜਵੰਦ ਦਿਵਿਆਂਗ ਵਿਅਕਤੀ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ – ਪੀ.ਐਸ.ਕਾਲੇਕਾ
ਲੁਧਿਆਣਾ, 01 ਸਤੰਬਰ 2021 ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੈਡਮ ਦੀਪਤੀ ਸਲੂਜਾ, ਪੈਨਲ ਐਡਵੋਕਟ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਦੀ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਿਤੀ 02 ਸਤੰਬਰ, 2021 ਨੂੰ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਕੋਵਿਡ -19 ਵੈਕਸੀਨ ਕੈਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ।
ਇਸ ਕੈਂਪ ਵਿੱਚ ਲੋੜਵੰਦ ਦਿਵਿਆਂਗ ਵਿਅਕਤੀਆਂ, ਉਨ੍ਹਾਂ ਦੇ ਕੇਅਰ ਟੇਕਰਜ਼ ਅਤੇ ਸਕੂਲ ਦੇ ਸਟਾਫ ਮੈਂਬਰਾਂ ਨੂੰ ਕੋਵਿਡ -19 ਦੀ ਪਹਿਲੀ ਅਤੇ ਦੂਜੀ ਡੋਂ ਲਗਾਈ ਜਾਵੇਗੀ। ਇਸ ਮੌਕੇ ਤੇ ਵੈਕਸੀਨ ਲਗਵਾਉਣ ਲਈ ਆਉਣ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਵੀਲ੍ਹ ਚੇਅਰ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਮੈਡਮ ਦੀਪਤੀ ਸਲੂਜਾ, ਪੈਨਲ ਐਡਵੋਕੇਟ ਵੱਲੋਂ ਦੱਸਿਆ ਗਿਆ ਕਿ ਜਿਹੜੇ ਦਿਵਿਆਂਗ ਵਿਅਕਤੀ ਬਿਸਤਰੇ ਤੋਂ ਉਠਣ ਵਿੱਚ ਅਸਮਰਥ ਹਨ, ਉਹ ਉਨ੍ਹਾਂ ਕੋਲ ਮੋਬਾਇਲ ਨੰਬਰ 98882-03328 ਤੇ ਆਪਣਾ ਆਧਾਰ ਕਾਰਡ ਅਤੇ ਪਤਾ ਦੇ ਕੇ ਰਜਿਸਟਰਡ ਕਰਵਾ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਡਾਕਟਰਾਂ ਦੀ ਮਦਦ ਨਾਲ ਉਨ੍ਹਾਂ ਦੇ ਘਰ ਹੀ ਵਲੰਟੀਅਰ ਭੇਜ ਕੇ ਵੈਕਸੀਨ ਲਗਵਾਉਣ ਦਾ ਪ੍ਰਬੰਧ ਕੀਤਾ ਜਾ ਸਕੇ ।
ਇਸ ਮੌਕੇ ਤੇ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਦੱਸਿਆ ਗਿਆ ਕਿ ਲੋੜਵੰਦ ਦਿਵਿਆਂਗ ਵਿਅਕਤੀ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪੋ-ਆਪਣੀ ਵੈਕਸੀਨੇਸ਼ਨ ਕਰਵਾਉਣ।ਵਧੇਰੇ ਜਾਣਕਾਰੀ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫਤਰੀ ਫੋਨ ਨੰਬਰ 0161-2400051 ਤੇ ਸੰਪਰਕ ਕਰ ਸਕਦਾ ਹੈ ।