1 ਮਈ ਤੋਂ ਲੈ ਕੇ ਹੁਣ ਤੱਕ 41375 ਵਿਅਕਤੀਆਂ ਦੇ ਲਗਾਈ ਕਰੋਨਾ ਵੈਕਸੀਨੇਸ਼ਨ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਬਠਿੰਡਾ, 28 ਮਈ  2021  ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਠੱਲ੍ਹਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਸਕਦਾ ਪਿੰਡ ਪੱਧਰ ਤੇ ਕੈਂਪ ਲਗਾ ਕੇ ਪੇਂਡੂ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਲਗਾਤਾਰ ਕਰੋਨਾ ਟੈਸਟਿੰਗ ਵੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਹਤ ਵਿਭਾਗ ਵਲੋਂ ਗਠਤ ਕੀਤੀਆਂ ਗਈਆਂ ਟੀਮਾਂ ਵਲੋਂ 1 ਮਈ ਤੋਂ ਲੈ ਕੇ ਹੁਣ ਤੱਕ 41375 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਜੇਕਰ ਉਨਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਆਪਣੇ ਟੈਸਟ ਕਰਵਾਉਣਾ ਲਾਜ਼ਮੀ ਬਣਾਉਣ ਤਾਂ ਜੋ ਕਰੋਨਾ ਮਹਾਂਮਾਰੀ ਨੂੰ ਹਰਾਇਆ ਜਾ ਸਕੇ।
ਆਮ ਲੋਕਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਨਹੀਂ ਸਗੋਂ ਹੌਂਸਲੇ ਨਾਲ ਇਲਾਜ ਦੀ ਜ਼ਰੂਰਤ ਹੈ। ਇਸ ਨਾਲ ਜਿੱਥੇ ਉਹ ਮੁੱਢਲੇ ਪੜਾਅ ’ਤੇ ਹੀ ਇਸ ਬਿਮਾਰੀ ਤੇ ਕਾਬੂ ਪਾ ਸਕਦੇ ਹਨ, ਉੱਥੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਭਿਆਨਕ ਬਿਮਾਰੀ ਤੋਂ ਬਚਾਅ ਸਕਣਗੇ।

Spread the love