ਨਗਰ ਕੌਂਸਲ ਫਾਜ਼ਿਲਕਾ ਵੱਲੋਂ 100 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੀਤਾ ਜਬਤ, ਕੀਤੇ 6 ਚਲਾਨ

banned plastic
ਨਗਰ ਕੌਂਸਲ ਫਾਜ਼ਿਲਕਾ ਵੱਲੋਂ 100 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੀਤਾ ਜਬਤ, ਕੀਤੇ 6 ਚਲਾਨ

Sorry, this news is not available in your requested language. Please see here.

ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨੀ ਬਣਾਈ ਜਾਵੇ ਯਕੀਨੀ

ਫਾਜ਼ਿਲਕਾ, 31 ਜਨਵਰੀ 2023

ਸੂਬਾ ਸਰਕਾਰ ਵੱਲੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਜਿਸ ਤੇ ਕਾਰਵਾਈ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਬਾਜਾਰਾਂ ਅਤੇ ਸਬਜੀ ਮੰਡੀ ਵਿਚ ਛਾਪੇਮਾਰੀ ਕੀਤੀ ਗਈ। ਕਾਰਵਾਈ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਵੱਲੋਂ 100 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਜ਼ਬਤ ਕੀਤਾ ਗਿਆ। ਇਹ ਕਾਰਵਾਈ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਦੇ ਦਿਸ਼ਾ ਨਿਰਦੇਸ਼ਾ ਤਹਿਤ ਕੀਤੀ ਗਈ।

ਹੋਰ ਪੜ੍ਹੋ – ਫਾਜਿ਼ਲਕਾ ਜਿ਼ਲ੍ਹੇ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕੀਤੀ

ਵਧੇਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਫਾਜ਼ਿਲਕਾ ਦੇ ਨਰੇਸ਼ ਖੇੜਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਲਾਸਟਿਕ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਕਿ ਕੁਝ ਦੁਕਾਨਦਾਰਾਂ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਜਾ ਰਹੀ ਸੀ ਜਿਸ ਦੇ ਮੱਦੇਨਜਰ ਨਗਰ ਕੌਂਸਲ ਫਾਜ਼ਿਲਕਾ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਪਲਾਸਟਿਕ ਜਬਤ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਵੱਲੋਂ 6 ਦੁਕਾਨਦਾਰਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੀ ਥਾਂ ਤੇ ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨ ਸਬੰਧੀ ਸ਼ਹਿਰ ਦੇ ਦੁਕਾਨਦਾਰਾਂ ਅਤੇ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਛਾਪੇਮਾਰੀ ਜਾਰੀ ਰਹੇਗੀ, ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੀ ਖਰੀਦਦਾਰੀ ਕਰਨ ਜਾਣ ਸਮੇਂ ਪਲਾਸਟਿਕ ਲਿਫਾਫੇ ਦੀ ਵਰਤੋਂ ਕਰਨ ਦੀ ਬਜਾਏ ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕੀਤੀ ਜਾਵੇ।

ਇਸ ਮੌਕੇ ਨਗਰ ਕੌਂਸਲ ਤੋਂ ਜਗਦੀਪ ਅਰੋੜਾ, ਰਵਿਤ, ਨਟਵਰ ਲਾਲ, ਓਮ ਪ੍ਰਕਾਸ਼, ਕਨੋਜ਼, ਸੰਨੀ, ਲਵਲੀ ਤੋਂ ਇਲਾਵਾ ਕਰਮਚਾਰੀ ਮੌਜੂਦ ਸਨ।

Spread the love