13 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮ ਸਬੰਧੀ ਹੋਵੇਗੀ ਫੁੱਲ ਡਰੈੱਸ ਰਿਹਰਸਲ-ਵਧੀਕ ਡਿਪਟੀ ਕਮਿਸ਼ਨਰ ਰਾਹੁਲ

Sorry, this news is not available in your requested language. Please see here.

ਵਧੀਕ ਡਿਪਟੀ ਕਮਿਸ਼ਨਰ ਰਾਹੂਲ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 9 ਅਗਸਤ 2021 ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਜ਼ਾਦੀ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ ਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮਾਗਮ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਉਨਾਂ ਕਿਹਾ ਕਿ 13 ਅਗਸਤ ਦਿਨ ਸ਼ੁੱਕਰਵਾਰ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਦਾ ਸਮਾਗਮ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨਾਂ ਸੈਨਿਕ ਵੈਲਫੇਅਰ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਵਿਖੇ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ। ਨਾਲ ਹੀ ਉਨਾਂ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਬਣਾਉਣ ਦੀ ਹਦਾਇਤ ਵੀ ਕੀਤੀ।
ਉਨਾਂ ਨਗਰ ਕੌਂਸਲ ਗੁਰਦਾਸਪੁਰ ਅਤੇ ਪੀ.ਡਬਲਿਊ.ਡੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੀ ਸਾਫ-ਸਫਾਈ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਪਾਵਰਕਾਮ, ਮੰਡੀ ਬੋਰਡ, ਜ਼ਿਲਾ ਪ੍ਰੋਗਰਾਮ ਅਫਸਰ, ਸਿਹਤ ਵਿਭਾਗ, ਪਬਲਿਕ ਹੈਲਥ, ਸਿਹਤ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਪਰੇਡ ਸਬੰਧੀ ਹਦਾਇਤਾਂ ਜਾਰੀ ਕੀਤੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਮੂਹ ਵਿਭਾਗਾਂ ਨੂੰ ਜੋ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ, ਉਨਾਂ ਦੀ ਨਿਰਧਾਰਿਤ ਸਮੇਂ ਦੋਰਾਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੇਕਰ ਉਨਾਂ ਵਲੋਂ ਕਿਸੇ ਕਰਮਚਾਰੀ, ਜਿਸਨੇ ਆਪਣੀ ਡਿਊਟੀ ਤੋਂ ਇਲਾਵਾ ਕੋਈ ਵੱਖਰੀ ਪ੍ਰਾਪਤੀ ਕੀਤੀ ਹੋਵੇ ਤਾਂ ਉਸਨੂੰ ਸਨਮਾਨਤ ਕਰਨ ਸਬੰਧੀ ਉਸਦਾ ਨਾਂਅ ਆਦਿ ਵਿਭਾਗ ਦੇ ਮੁਖੀ ਵਲੋਂ 10 ਅਗਸਤ ਸ਼ਾਮ 5 ਵਜੇ ਤਕ ਦਫਤਰ ਡਿਪਟੀ ਕਮਿਸ਼ਨਰ, ਐਮ.ਏ ਬਰਾਂਚ ਨੂੰ ਭੇਜੇ ਜਾਣ।
ਮੀਟਿੰਗ ਵਿਚ ਅਮਨਦੀਪ ਕੋਰ ਸਹਾਇਕ ਕਮਿਸਨਰ (ਜ), ਨਵਜੋਤ ਸਿੰਘ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ, ਅਰਵਿੰਦ ਪ੍ਰਕਾਸ਼ ਵਰਮਾ ਜ਼ਿਲਾ ਮਾਲ ਅਫਸਰ, ਅਰਵਿੰਦ ਸਲਵਾਨ ਤਹਿਸੀਲਦਾਰ, ਸਤਬੀਰ ਸਿੰਘ ਡਿਪਟੀ ਡਾਇਰੈਕਟਰ ਸੈਨਿਕ ਵੈਲਫੇਅਰ ਵਿਭਾਗ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸਰਵਣ ਸਿੰਘ ਮੱਛੀ ਪਾਲਣ ਅਫਸਰ, ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮਾ ਰੱਖਿਆ ਅਫਸਰ, ਕਰਨ ਸੋਨੀ ਡੀ.ਆਈ.ਓ, ਇਕਬਾਲ ਸਿੰਘ ਸਮਰਾ ਡਿਪਟੀ ਡੀਈਓ (ਖੇਡਾਂ), ਰਾਜੀਵ ਕੁਮਾਰ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਦਿ ਹਾਜਰ ਸਨ।

 

 

Spread the love