ਚਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ 9 ਅਗਸਤ 2021 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 14 ਅਗਸਤ ਦਿਨ ਸ਼ਨੀਵਾਰ ਨੂੰ ਰਣਜੀਤ ਐਵੀਨਿਊ ਵਿਖੇ ਜਲਿ੍ਹਆਵਾਲਾ ਬਾਗ ਦੇ ਸ਼ਹੀਦਾਂ ਵਿਚ ਬਣ ਰਹੀ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨਗੇ। ਇਹ ਜਾਣਕਾਰੀ ਅੱਜ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਵਿਭਾਗ ਸ਼੍ਰੀ ਸੰਜੇ ਕੁਮਾਰ ਨੇ ਰਣਜੀਤ ਐਵੀਨਿਊ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ।
ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਿ੍ਹਆਵਾਲਾ ਬਾਗ ਵਿਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਦੀ ਯਾਦ ਵਿਚ ਇਹ ਇਕ ਇਤਿਹਾਸਕ ਯਾਦਗਾਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਕੋਈ ਪਬਲਿਕ ਰੈਲੀ ਨਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਡਾਇਰੈਕਟਰ ਸੈਰ ਸਪਾਟਾ ਵਿਭਾਗ ਪੰਜਾਬ ਸ਼੍ਰੀਮਤੀ ਕਮਲਦੀਪ ਕੌਰ ਬਰਾੜ, ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ,ਵਧੀਕ ਕਮਿਸ਼ਨਰ ਸ਼੍ਰੀਮਤੀ ਰੂਹੀ ਡੱਗ, ਵਧੀਕ ਕਮਿਸ਼ਨਰ ਸ਼੍ਰੀ ਰਣਬੀਰ ਸਿੰਘ ਮੁੱਧਲ,ਵਧੀਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਰਿਸ਼ੀ, ਏ.ਡੀ.ਸੀ.ਪੀ ਸ੍ਰੀ ਸੰਦੀਪ ਮਲਿਕ , ਐਸ ਡੀ ਐਮ ਸ਼੍ਰੀ ਰਾਜੇਸ ਸ਼ਰਮਾ, ਐਸ.ਈ ਸ਼੍ਰੀ ਵਰਿੰਦਰ ਸ਼ਰਮਾ, ਐਕਸੀਅਨ ਸ: ਜਸਬੀਰ ਸਿੰਘ ਸੋਢੀ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: ਵਧੀਕ ਮੁੱਖ ਸਕੱਤਰ ਸ਼੍ਰੀ ਸੰਜੇ ਕੁਮਾਰ ਰਣਜੀਤ ਐਵੀਨਿਊ ਵਿਖੇ ਸ਼ਹੀਦਾਂ ਦੀ ਬਣ ਰਹੀ ਯਾਦਗਾਰ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਨਾਲ ਨਜਰ ਆ ਰਹੇ ਹਨ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ
ਵਧੀਕ ਮੁੱਖ ਸਕੱਤਰ ਸ਼੍ਰੀ ਸੰਜੇ ਕੁਮਾਰ ਰਣਜੀਤ ਐਵੀਨਿਊ ਵਿਖੇ ਸ਼ਹੀਦਾਂ ਦੀ ਬਣ ਰਹੀ ਯਾਦਗਾਰ ਸਬੰਧੀ ਕਾਰਜਾਂ ਦਾ ਨਿਰੀਖਣ ਕਰਦੇ ਹੋਏ। ਨਾਲ ਨਜਰ ਆ ਰਹੇ ਹਨ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ