ਬਣੇ ਹੋਏ ਡਿਜਾਇਨਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ 3 ਅਗਸਤ 2021 ਅੰਮ੍ਰਿਤਸਰ ਮੈਡੀਕਲ ਕਾਲਜ ਦੀ ਦਿੱਖ ਨੂੰ ਨਵਾਂ ਰੂਪ ਦੇਣ ਦੀ ਪਹਿਲਕਦਮੀ ਤਹਿਤ 16 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦੀ ਨੁਹਾਰ ਨੂੰ ਬਦਲਿਆ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ: ਰਾਜੀਵ ਦੇਵਗਨ,ਸੁਪਰਡੰਟ ਡਾ ਕੇ.ਡੀ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਦੇ ਨਵੇ ਬਣੇ ਡਿਜਾਇਨਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।
ਸ਼੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਮੇਨ ਗੇਟ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਮੇਨ ਗੇਟ ਤੋ ਲੈ ਕੇ ਅੰਦਰ ਤੱਕ ਲੈਡਸਕੇਪਿੰਗ ਅਤੇ ਹਾਰਟੀਕਲਚਰ ਦਾ ਕੰਮ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਪਾਰਕਾਂ ਨੂੰ ਵਧੀਆ ਢੰਗ ਦੇ ਨਾਲ ਉਸਾਰਿਆ ਜਾਵੇਗਾ। ਸ਼੍ਰੀ ਸੋਨੀ ਨੇ ਕਿਹਾ ਕਿ ਇਸ ਕੰਮ ਤੇ ਲਗਭਗ 5 ਕਰੋੜ ਰੁਪਏ ਖ਼ਰਚ ਆਉਣਗੇ।ਸ਼੍ਰੀ ਸੋਨੀ ਨੇ ਦੱਸਿਆ ਕਿ ਇਸ ਤੋ ਇਲਾਵਾ ਮੈਡੀਕਲ ਕਾਲਜ ਦੇ ਅੰਦਰਲੇ ਢਾਂਚੇ ਦਾ ਵੀ ਨਵੀਨੀਕਰਨ ਕੀਤਾ ਜਾਣਾ ਹੈ,ਜਿਸ ਅਧੀਨ ਨਵੀਆਂ ਲਾਈਟਾ, ਫਰਸ, ਟਾਇਲਟ, ਫਰਨੀਚਰ, ਸਾਰੇ ਕਾਲਜ ਨੂੰ ਪੇਂਟ ਅਤੇ ਹੋਰ ਕੰਮ ਕੀਤੇ ਜਾਣੇ ਹਨ,ਜਿਸ ਤੇ 11 ਕਰੋੜ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਨੂੰ ਪਾ੍ਰਈਵੇਟ ਹਸਪਤਾਲਾਂ ਤੋ ਵੀ ਵਧੀਆਂ ਬਣਾਇਆ ਜਾਵੇਗਾ ਅਤੇ ਮਰੀਜ਼ਾਂ ਨੂੰ ਸਾਰੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ।
ਸ਼੍ਰੀ ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਵਿਚ ਨਵਾਂ ਕੈਂਸਰ ਇੰਸਟੀਚਿਊਟ ਵੀ ਲਗਭਗ ਬਣ ਕੇ ਤਿਆਰ ਹੋ ਚੁੱਕਾ ਹੈ ,ਜਿਸਦਾ ਜ਼ਲਦ ਹੀ ਉਦਘਾਟਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਦੇ ਬਣਨ ਨਾਲ ਲੋਕਾਂ ਨੂੰ ਚੰਡੀਗੜ ਜਾਂ ਬਾਹਰਲੇ ਰਾਜਾਂ ਵਿਚ ਜਾਣ ਦੀ ਲੋੜ ਨਹੀ ਪਵੇਗੀ ਅਤੇ ਆਧੁਨਿਕ ਮਸ਼ੀਨਾਂ ਰਾਹੀ ਇਥੇ ਹੀ ਕੈਂਸਰ ਦਾ ਇਲਾਜ ਕੀਤਾ ਜਾ ਸਕੇਗਾ।
ਕੈਪਸ਼ਨ: ਸ਼੍ਰੀ ਓਮ ਪ੍ਰਕਾਸ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਨਵੇ ਬਣੇ ਡਿਜਾਇਨਾਂ ਦਾ ਜਾਇਜ਼ਾ ਲੈਦੇ ਹੋਏ। ਨਾਲ ਨਜ਼ਰ ਆ ਰਹੇ ਹਨ ਪਿ੍ਰੰਸੀਪਲ ਮੈਡੀਕਲ ਕਾਲਜ ਡਾ: ਰਾਜੀਵ ਦੇਵਗਨ