18 ਤੋਂ 21 ਅਪ੍ਰੈਲ 2022 ਬਲਾਕ ਪੱਧਰੀ ਸਿਹਤ ਮੇਲਿਆਂ ਸਬੰਧੀ ਸਿਵਲ ਸਰਜਨ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਾਲ ਕੀਤੀ ਮੀਟਿੰਗ

Sorry, this news is not available in your requested language. Please see here.

ਫਿਰੋਜ਼ਪੁਰ 12 ਅਪ੍ਰੈਲ ( )ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਵਿਭਾਗ ਦੀਆਂ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਜਾਰੀ ਹਨ। ਇਸੇ ਸਿਲਸਿਲੇ ‘ਚ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਬਲਾਕ ਪੱਧਰੀ ਸਿਹਤ ਮੇਲੇ ਆਯੋਜਿਤ ਕਰਨ ਸਬੰਧੀ ਦਫਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਾਲ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।

ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 18 ਤੋਂ 21 ਅਪ੍ਰੈਲ ਤੱਕ ਬਲਾਕ ਪੱਧਰੀ ਸਿਹਤ ਮੇਲਿਆਂ ਦਾ ਆਯੋਜਨ ਕੀਤਾ ਜਾਣਾ ਹੈ । ਉਨ੍ਹਾਂ ਦੱਸਿਆ ਕਿ 18 ਅਪ੍ਰੈਲ ਨੂੰ ਸੀ.ਐੱਸ.ਸੀ ਮੱਖੂ,19 ਅਪ੍ਰੈਲ ਨੂੰ ਸੀ.ਐਚ.ਸੀ ਫਿਰੋਜਸ਼ਾਹ, 20 ਅਪ੍ਰੈਲ ਨੂੰ ਸੀ.ਐੱਚ.ਸੀ. ਮਮਦੋਟ ਅਤੇ 21 ਅਪ੍ਰੈਲ  ਨੂੰ ਸੀ.ਐੱਚ.ਸੀ. ਗੁਰੂਹਰਸਹਾਏ ਬਲਾਕ ਪੱਧਰ ਦੇ ਸਿਹਤ ਮੇਲੇ ਆਯੋਜਿਤ ਕੀਤੇ ਜਾਣੇ ਹਨ ਅਤੇ ਇਹਨਾਂ ਮੇਲਿਆਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁੱਫਤ ਜਾਂਚ ਕੀਤੀ ਜਾਵੇਗੀ। ਇਨ੍ਹਾਂ ਬਲਾਕ ਪੱਧਰੀ ਮੇਲਿਆਂ ਵਿੱਚ ਬਲਾਕ ਪੱਧਰੀ ਬੱਚਿਆਂ ਦੇ ਰੋਗਾਂ ਦੇ ਮਾਹਿਰ, ਚਮੜੀ ਦੇ ਰੋਗਾਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ, ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਮੇਲਿਆਂ ਵਿਚ ਮਰੀਜ਼ਾਂ ਦੇ ਮੁਫਤ ਟੈਸਟ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨਾਂ ਇਸ ਸਿਹਤ ਮੇਲੇ ਵਿਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਅਤੇ ਸੇਵਾਵਾਂ ਬਾਰੇ ਵੀ ਜਾਣਕਾਰੀ ਦੇਣ ਲਈ ਸ਼ਮੂਲੀਅਤ ਕਰ ਕੇ ਲੋਕ ਭਲਾਈ ਵਿਚ ਆਪਣਾ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਵਿਕਾਸ ਕਾਲੜਾ ਪੀ.ਏ.ਟੂ ਸਿਵਲ ਸਰਜਨ, ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ, ਬੀ.ਸੀ ਸੀ. ਕੋਆਰਡੀਨੇਟਰ ਰਜਨੀਕ ਕੋਰ, ਬਲਾਕ ਐਕਸਟੈਨਸ਼ਨ ਐਜੂਕੇਟਰ ਨੇਹਾ ਭੰਡਾਰੀ, ਅੰਕੁਸ਼ ਭੰਡਾਰੀ, ਵਿਕਰਮਜੀਤ ਸਿੰਘ, ਵਿੱਕੀ ਕੌਰ ਅਤੇ ਅਸ਼ੀਸ਼ ਭੰਡਾਰੀ ਹਾਜ਼ਰ ਸਨ।

 

ਹੋਰ ਪੜ੍ਹੋ :-  ਕਣਕ ਦੀ ਰਹਿੰਦ-ਖੂਹਿੰਦ ਨੂੰ ਸਾੜਨ ਤੋਂ ਰੋਕਣ ਲਈ ਨੋਡਲ ਅਫਸਰ ਅਤੇ ਕਲੱਸਟਰ ਅਫ਼ਸਰ ਕੀਤੇ ਨਿਯੁਕਤ: ਡਿਪਟੀ ਕਮਿਸ਼ਨਰ

Spread the love