19058 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ

DC Arvind Pal Singh Sandhu
DC Arvind Pal Singh Sandhu

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਅਤੇ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਫਾਜ਼ਿਲਕਾ, 24 ਜੂਨ 2021
ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 19058 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਜਲਦ ਤੋਂ ਜਲਦ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਵਿਡ ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 16 ਜਣਿਆ ਨੇ ਕਰੋਨਾ ਨੂੰ ਹਰਾਇਆ ਹੈ।ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 19913 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ, ਜਦ ਕਿ ਇਸ ਸਮੇਂ 340 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ 515 ਦੁੱਖਦਾਈ ਮੌਤਾਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਿਵੇਂ ਕਿ ਮਾਸਕ ਲਾਜਮੀ ਪਾਇਆ ਜਾਵੇ, ਭੀੜ ਵਾਲੀ ਜਗ੍ਹਾਂ `ਤੇ ਨਾ ਜਾਇਆ ਜਾਵੇ, ਸਮਾਜਿਕ ਦੂਰੀ ਕਾਇਮ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ।
ਉਨ੍ਹਾਂ ਨੇ ਦੱਸਿਆ ਕਿ ਰਾਧਾ ਸੁਆਮੀ ਸਤਿਸੰਗ ਘਰ ਜੋ ਕੇ ਅਬੋਹਰ ਫਾਜ਼ਿਲਕਾ ਰੋਡ `ਤੇ ਸਥਿਤ ਹੈ ਉਥੇ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰ ਮੰਗਲਵਾਰ ਅਤੇ ਵੀਰਵਾਰ ਸ਼ਾਮ ਨੂੰ 4 ਵਜੇ ਤੋਂ 7 ਵਜੇ ਅਤੇ ਹਰ ਐਤਵਾਰ ਨੂੰ ਸਵੇਰੇ 9 ਤੋਂ ਲੈ ਕੇ 3 ਵਜੇ ਤੱਕ ਟੀਕਾਕਰਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਲੈ ਕੇ ਹਰ ਉਮਰ ਦੇ ਵਿਅਕਤੀ ਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਹੀ ਕਰੋਨਾ ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਕਰਵਾਉਣ ਵੇਲੇ ਆਪਣਾ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਜਾਓ।

Spread the love