2 ਲੱਖ 36 ਹਜ਼ਾਰ 297 ਲੋਕਾਂ ਦੇ ਲਏ ਜਾ ਚੁੱਕੇ ਹਨ ਸੈਂਪਲ

Sorry, this news is not available in your requested language. Please see here.

24 ਘੰਟਿਆਂ `ਚ 66 ਜਣੇ ਹੋਏ ਠੀਕ, 48 ਆਏ ਨਵੇਂ ਕੇਸ -ਡਿਪਟੀ ਕਮਿਸ਼ਨਰ
ਫਾਜ਼ਿਲਕਾ, 22 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 2 ਲੱਖ 36 ਹਜ਼ਾਰ 297 ਲੋਕਾਂ ਦੇ ਸੈਂਪਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 19852 ਵਿਅਕਤੀ ਪਾਜੀਟਿਵ ਆਏ ਹਨ।ਉਨ੍ਹਾਂ ਦੱਸਿਆ ਕਿ 234 ਜਣੇ ਘਰ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 19024 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਬਹੁਤ ਵਧੀ ਹੈ ਜ਼ੋ ਕਿ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਥੇ 48 ਜਣੇ ਪਾਜੀਟਿਵ ਆਏ ਹਨ ਉਥੇ 66 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 316 ਹੈ ਅਤੇ ਮੌਤਾਂ ਦੀ ਗਿਣਤੀ 512 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਸਟਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਹਰ ਵਿਅਵਕਤੀ ਨੂੰ ਵੈਕਸੀਨੇਸ਼ਨ ਲਗਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ੱਕੀ ਮਰੀਜ ਆਪਣਾ ਟੈਸਟ ਜ਼ਰੂਰ ਕਰਵਾਉਣ ਅਤੇ ਯੋਗ ਵਿਅਕਤੀ ਵੈਕਸੀਨੇਸ਼ਨ ਲਗਵਾਉਣ ਤਾਂ ਜ਼ੋ ਕਰੋਨਾ `ਤੇ ਫਤਿਹ ਹਾਸਲ ਕੀਤੀ ਜਾ ਸਕੇ।

Spread the love