2000 ਦੇ ਨੋਟ ਬਾਰੇ ਨਵਾਂ ਦਾਅਵਾ, RBI ਨੇ ਕੀਤਾ ਸਪਸ਼ਟ

Sorry, this news is not available in your requested language. Please see here.

ਆਰਬੀਆਈ ਨੇ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਅਜਿਹੇ ਸਾਰੇ ਦਾਅਵਿਆਂ ਨੂੰ ਗਲਤ ਕਰਾਰ ਦਿੰਦਿਆਂ ਮਹਿਜ਼ ਅਫ਼ਵਾਹ ਦੱਸਿਆ ਹੈ। RBI ਨੇ ਕਿਹਾ ਹੈ ਕਿ ਇਹ ਜਾਣਕਾਰੀ ਸਹੀ ਨਹੀਂ, ਅਜਿਹਾ ਕੋਈ ਹੁਕਮ ਨਹੀਂ ਦਿੱਤਾ ਗਿਆ।

ਸੰਕੇਤਕ ਤਸਵੀਰ

ਨਵੀਂ ਦਿੱਲੀ: ਨੋਟਬੰਦੀ ਮਗਰੋਂ ਲਿਆਂਦੇ ਗਏ 2 ਹਜ਼ਾਰ ਰੁਪਏ ਦੇ ਨੋਟ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋ ਹਜ਼ਾਰ ਰੁਪਏ ਦੇ ਨੋਟ ਬੰਦ ਹੋਣ ਜਾ ਰਹੇ ਹਨ। ਆਰਬੀਆਈ ਨੇ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਹਨ।

ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਅਫਵਾਹਾਂ ਫੈਲਾਈਆਂ ਕਿ ਕਸ਼ਮੀਰ ਦੀ ਸਥਿਤੀ ਦੇ ਮੱਦੇਨਜ਼ਰ ਦੋ ਹਜ਼ਾਰ ਰੁਪਏ ਦੇ ਨੋਟ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਪ੍ਰਤੀਕਿਰਿਆ ਦਿੰਦਿਆਂ ਆਰਬੀਆਈ ਨੇ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਅਜਿਹੇ ਸਾਰੇ ਦਾਅਵਿਆਂ ਨੂੰ ਗਲਤ ਕਰਾਰ ਦਿੰਦਿਆਂ ਮਹਿਜ਼ ਅਫ਼ਵਾਹ ਦੱਸਿਆ ਹੈ। RBI ਨੇ ਕਿਹਾ ਹੈ ਕਿ ਇਹ ਜਾਣਕਾਰੀ ਸਹੀ ਨਹੀਂ, ਅਜਿਹਾ ਕੋਈ ਹੁਕਮ ਨਹੀਂ ਦਿੱਤਾ ਗਿਆ।

ਯਾਦ ਰਹੇ 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਤੇ 1000 ਹਜ਼ਾਰ ਰੁਪਏ ਦੇ ਪੁਰਾਣੇ ਨੋਟ ਤੁਰੰਤ ਬੰਦ ਕਰਨ ਦਾ ਐਲਾਨ ਕੀਤਾ ਸੀ ਤੇ ਇਸ ਤੋਂ ਬਾਅਦ ਆਰਬੀਆਈ ਨੇ 500 ਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਸੀ।

Spread the love