26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਡਰੋਨ ਉਡਾਉਣ ’ਤੇ ਹੋਵੇਗੀ ਪਾਬੰਦੀ

Preeti Yadav
Dr. Preeti Yadav

Sorry, this news is not available in your requested language. Please see here.

ਰੂਪਨਗਰ, 25 ਜਨਵਰੀ 2024
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2024 ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ ਡਰੋਨ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਮਨਾਉਣ ਲਈ ਕਈ ਵੀ.ਵੀ.ਆਈ.ਪੀ. ਵੀ.ਆਈ.ਪੀ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਸ਼ਾਮਲ ਹੋਣਗੇ। ਪ੍ਰਾਪਤ ਤਾਜਾ ਇੰਟੈਲੀਜੈਂਸ ਇਨਪੁੱਟਾ ਦੇਸ਼ ਵਿਰੋਧੀ ਅਨਸਰ ਡਰੋਨ ਰਾਹੀਂ ਕਿਸੇ ਵੀ ਘਟਨਾਂ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਹਾਲਾਤਾਂ ਨੂੰ ਵੇਖਦੇ ਹੋਏ 26 ਜਨਵਰੀ 2024 (ਗਣਤੰਤਰ ਦਿਵਸ) ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ 26 ਜਨਵਰੀ 2024 ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਨੂੰ ਉਡਾਉਣ ਤੇ ਪਾਬੰਦੀ ਲਗਾਉਣੀ ਜਰੂਰੀ ਹੈ।
Spread the love