27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਲਗੇਗਾ “ਆਪ ਦੀ ਸਰਕਾਰ ਆਪ ਦੇ ਦੁਆਰ ” ਤਹਿਤ ਸੁਵਿਧਾ ਕੈਂਪ

Senu Duggal
Senu Duggal

Sorry, this news is not available in your requested language. Please see here.

ਫਾਜ਼ਿਲਕਾ, 21 ਅਗਸਤ 2024

ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਲੋਕਾਂ ਦੀਆਂ ਸੱਮਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਪਿੰਡ, ਵਾਰਡ ਪੱਧਰ ਤੇ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੀ ਦਾਣਾ ਮੰਡੀ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਵਸਨੀਕ ਆਪਣੀਆਂ ਸਮੱਸਿਆਵਾਂ ਦੇ ਹਲ ਲਈ ਪਹੁੰਚ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗੇਗਾ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਆਦਿ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੇਵਾ ਕੇਂਦਰ ਨਾਲ ਸੰਬਧਤ ਰੈਜੀਡੈਂਸ  ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁੜਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ  ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ|

ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਰਾਜ ਪੇਂਡੂ ਰੋਜੀ ਰੋਟੀ ਮਿਸ਼ਨ, ਉਦਯੋਗ ਕੇਂਦਰ, ਸਕਿਲ ਡਿਵੈਲਪਮੈਂਟ, ਰੋਜਗਾਰ ਵਿਭਾਗ ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਯੋਜਨਾਵਾ ਦਾ ਵੱਧ ਤੋਂ ਵੱਧ ਉਠਾਇਆ ਜਾਵੇ

Spread the love