5896 ਹੋਰ ਅਧਿਆਪਕਾਂ ਦੀ ਭਰਤੀ ਜਲਦ ਹੋਵੇਗੀ ਸ਼ੁਰੂ ਸਿੱਖਿਆ ਮੰਤਰੀ

Sorry, this news is not available in your requested language. Please see here.

ਵਰਚੂਅਲ ਸਮਾਗਮ ਦੌਰਾਨ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਫਾਜ਼ਿਲਕਾ ਜ਼ਿਲੇ ਦੇ 88 ਅਧਿਆਪਕਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਂਪੇ ਨਿਯੁੁਕਤੀ ਪੱਤਰ
ਫਾਜ਼ਿਲਕਾ, 16 ਜੁਲਾਈ,2021
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਕਰਵਾਏ ਇਕ ਵਰਚੂਅਲ ਸਮਾਗਮ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ 5896 ਹੋਰ ਅਧਿਆਪਕਾਂ ਦੀ ਭਰਤੀ ਜਲਦ ਕਰਨ ਜਾ ਰਹੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪਿੱਛਲੇ ਚਾਰ ਸਾਲਾਂ ਵਿਚ 12461 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਜਦ ਕਿ 13768 ਅਧਿਆਪਕਾਂ ਦੀ ਭਰਤੀ ਪ੍ਰਿਆ ਅਧੀਨ ਹੈ। ਇਸ ਤੋਂ ਬਿਨਾਂ ਅੱਜ ਵੀ ਸੂਬੇ ਵਿਚ 2392 ਮਾਸਟਰ ਕੇਡਰ ਅਤੇ 569 ਲੈਕਚਰਾਰ ਕੇਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਹਨ।

ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਸਮੇਤ ਸਮੂਚੇ ਸਟਾਫ ਦੀ ਮਿਹਨਤ ਨਾਲ ਹੀ ਸਿੱਖਿਆ ਖੇਤਰ ਵਿਚ ਪੰਜਾਬ ਨੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨਾਂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੀਕੇ ਸਿੱਖਿਆ ਦੇ ਪੱਧਰ ਨਾਲ ਜੁੜੀ ਹੁੰਦੀ ਹੈ ਅਤੇ ਇਸ ਲਈ ਰਾਜ ਸਰਕਾਰ ਸਿੱਖਿਆ ਸੁਧਾਰਾਂ ਤੇ ਵਿਸੇਸ਼ ਤਰਜੀਹ ਦੇ ਰਹੀ ਹੈ।
ਉਨਾਂ ਨੇ ਕਿਹਾ ਕਿ ਰਾਜ ਸਰਕਾਰ ਦੀ ਆਨਲਾਈਨ ਅਧਿਆਪਕ ਬਦਲੀ ਨੀਤੀ ਦੂਜੇ ਸੂਬੇ ਵੀ ਲਾਗੂ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿਚ ਵਿਦਿਆ ਦੇ ਮਿਆਰ ਵਿਚ ਸੁਧਾਰ ਆਉਣ ਤੋਂ ਬਾਅਦ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਵਿਚ ਵੱਡਾ ਵਾਧਾ ਹੋਇਆ ਹੈ।

ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਅਤੇ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਵੀ ਸੰਬੋਧਨ ਕੀਤਾ।
ਓਧਰ ਜ਼ਿਲਾ ਸਦਰ ਮੁਕਾਮ ਤੋਂ ਇਸ ਸਮਾਗਮ ਵਿਚ ਜੁੜੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਫਾਜ਼ਿਲਕਾ ਜ਼ਿਲੇ ਨਾਲ ਸਬੰਧਤ 88 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨਾਂ ਨੇ ਨਵੇਂ ਚੁਣੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨਾਲ ਨੇੜਤਾ ਦਾ ਰਿਸਤਾ ਬਣਾ ਕੇ ਉਨਾਂ ਨੂੰ ਪੜਾਉਣ ਅਤੇ ਬੱਚਿਆਂ ਨੂੰ ਨਸ਼ਿਆਂ ਦੀ ਦਲ ਦਲ ਵਿਚ ਜਾਣ ਤੋਂ ਰੋਕਣ ਲਈ ਹਰ ਉਪਰਾਲਾ ਕਰਨ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸ: ਤਿ੍ਰਲੋਚਣ ਸਿੰਘ, ਯੂਥ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ੍ਰੀ ਰੂਬੀ ਗਿੱਲ, ਵਿਜੈ ਪਾਲ ਜ਼ਿਲਾ ਨੋਡਲ ਅਫ਼ਸਰ, ਗੁਰਛਿੰਦਰ ਪਾਲ ਸਿੰਘ ਵੋਕੇਸ਼ਨਲ ਕੋਆਰਡੀਨੇਟਰ, ਵਿਵੇਕ ਅਨੇਜਾ, ਰੌਕਸ਼ੀ ਫੁਟੇਲਾ, ਅੰਕੂਰ ਕੁਮਾਰ, ਦਵਿੰਦਰ, ਸਿਮਲਜੀਤ ਸ਼ੋਸਲ ਮੀਡੀਆ ਕੋਆਰਡੀਨੇਟਰ ਵੀ ਹਾਜਰ ਸਨ।

Spread the love