ਅੰਮ੍ਰਿਤਸਰ, 9 ਜੂਨ 2021 ਦੇਸ਼ ਦੀ ਅਜਾਦੀ ਦੀ 75ਵੀਂ ਵਰੇਗੰਢ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿੰਨਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਿੱਸਾ ਲੈ ਕੇ ਅਜਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਨਦੀਪ ਕੌਰ ਮਾਲ ਰੋਡ ਤੇ ਮੈਡਮ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫਸਰ ਵਿਦਿਅਕ ਮੁਕਾਬਲੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਸਕੂਲ ਪੱਧਰੀ ਆਨਲਾਈਨ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਜਿੰਨਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ਼੍ਹੇ ਦੀ ਨਾਮਵਰ ਸਿੱਖਿਆ ਸੰਸਥਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਕਰਵਾਏ ਲੇਖ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਨੇ ਹਿਸਾ ਲੈਂਦਿਆਂ ਆਪਣੀਆਂ ਲੇਖ ਰਚਨਾਵਾਂ ਭੇਜੀਆਂ ਜਿੰਨਾਂ ਨੂੰ ਮਨਦੀਪ ਕੌਰ ਬੱਲ, ਮੈਡਮ ਬਿਮਲਾ ਕੁਮਾਰੀ ਅਤੇ ਪ੍ਰਤਿਭਾ ਮਿਸ਼ਰ ਤੇ ਆਧਾਰਿਤ ਜੱਜਾਂ ਦੇ ਪੈਨਲ ਵਲੋਂ ਪਰਖਦਿਆਂ ਪਰਲਜੀਤ ਕੌਰ ਨੂੰ ਪਹਿਲਾ, ਆਰਤੀ ਨੂੰ ਦੂਸਰਾ ਤੇ ਗਗਨਦੀਪ ਕੌਰ ਨੂੰ ਤੀਸਰੇ ਸਥਾਨ ਨਾਲ ਨਿਵਾਜਿਆ। ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।
ਸਕੂਲ ਪੱਧਰੀ ਜੇਤੂ ਵਿਦਿਆਰਥਣਾਂ ਪਰਮਜੀਤ ਕੌਰ, ਆਰਤੀ, ਗਗਨਦੀਪ ਕੌਰ ਅਤੇ ਮੁਕਾਬਲੇ ਵਿੱਚ ਹਿਸਾ ਲੈਂਦੀਆਂ ਵਿਦਿਆਰਥਣਾਂ ਦੀਆਂ ਤਸਵੀਰਾਂ।