ਅੰਮ੍ਰਿਤਸਰ, 8 ਅਗਸਤ 2022
ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਬਲਾਕਾਂ , ਯੂਥ ਕਲੱਬਾਂ ਅਤੇ ਰਾਸਟਰੀ ਯੁਵਾ ਵਲੰਟੀਅਰਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾ ਰਹੀ ਹੈ।
ਹੋਰ ਪੜ੍ਹੋ :-ਪਸ਼ੂ ਪਾਲਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ
ਜਿਲ੍ਹਾ ਯੂਥ ਅਫਸਰ ਆਕਾਂਸ਼ਾ ਨੇ ਸਮੂਹ ਯੂਥ ਵਲੰਟੀਅਰਾਂ ਨੂੰ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਮੌਕੇ ਦੇਸ ਭਰ ਵਿੱਚ ਆਜਾਦੀ ਦੇ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਵਿੱਚ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਜਿਲ੍ਹਾ ਯੂਥ ਅਫਸਰ ਨੇ ਦੱਸਿਆ ਕਿ ਇਸ ਸਾਲ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਯੂਥ ਸਰਕਲਾਂ, ਯੂਥ ਵਲੰਟੀਅਰਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹੇਠ ਲਿਖੀਆਂ ਗਤੀਵਿਧੀਆਂ ਜਿਵੇਂ ਕਿ ਸਾਈਕਲ ਰੈਲੀ, ਪੈਦਲ ਯਾਤਰਾ, ਹਰ ਘਰ ਮੁਹਿੰਮ, ਭਾਰਤ ਦੇ 75ਵੇਂ ਵਰ੍ਹੇ ਨੂੰ ਮਨਾਉਣ ਲਈ 13 ਅਗਸਤ ਤੋਂ 15 ਅਗਸਤ ਤੱਕ ਲੋਕਾਂ ਨੂੰ ਤਿਰੰਗੇ ਨੂੰ ਘਰ ਘਰ ਲਿਆਉਣ ਅਤੇ ਲਹਿਰਾਉਣ ਲਈ ਉਤਸਾਹਿਤ ਕਰਨ ਲਈ ਮੋਟਰਸਾਈਕਲ ਰੈਲੀ, ਸੈਮੀਨਾਰ, ਗਿਆਨ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।