ਬਰਨਾਲਾ, 3 ਸਤੰਬਰ 2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਬੇਰੁਜ਼ਗਾਰ ਪ੍ਰਾਰਥੀਆਂ ਲਈ ਸਰਕਾਰੀ ਨੌਕਰੀ ਜਿਵੇਂ ਕਿ ਪੁਲਿਸ ਕਾਂਸਟੇਲਬ ਅਤੇ ਕਲਰਕ ਲਈ ਸਤੰਬਰ ਦੇ ਪਹਿਲੇ ਹਫ਼ਤੇ ਤੋਂ ਫ਼ਰੀ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ।
ਸ਼੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਕੋਚਿੰਗ ਲੈਣ ਲਈ ਚਾਹਵਾਨ ਉਮੀਦਵਾਰ 5 ਸਤੰਬਰ 2021 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਵੈਬਸਾਈਟ https://www.eduzphere.com/freegovtexams ਤੇ ਸੰਪਰਕ ਕੀਤਾ ਜਾ ਸਕਦਾ ਹੈ।