ਕੌਮੀ ਪੌਸ਼ਣ ਹਫਤੇ ਦਾ ਮੁੱਖ ਉਦੇਸ਼ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ : ਡਾ ਗੁਰਿੰਦਰਬੀਰ ਕੌਰ

GURINDERBIR KAUR
ਕੋਵਿਡ ਵਾਇਰਸ ਨਾਲ ਲੜਨ ਲਈ ਸਰੀਰ ਵਿੱਚ ਪੂਰੀ ਇਮਿਊਨਿਟੀ ਬਣਾਉਣ ਲਈ ਦੂਜੀ ਡੋਜ ਲਗਾਉਣੀ ਜ਼ਰੂਰੀ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

Sorry, this news is not available in your requested language. Please see here.

“ਸ਼ੁਰੂ ਤੋਂ ਹੀ ਸਮਾਰਟ ਤਰੀਕੇ ਨਾਲ ਖਾਓ” ਥੀਮ ਨਾਲ ਮਨਾਇਆ ਜਾ ਰਿਹਾ ਹੈ “ਕੌਮੀ ਪੋਸ਼ਣ ਹਫਤਾ”
ਨਵਾਂਸ਼ਹਿਰ, 3 ਸਤੰਬਰ 2021 ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ “ਕੌਮੀ ਪੋਸ਼ਣ ਹਫਤਾ” 1 ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਾਲ ਕੌਮੀ ਪੋਸ਼ਣ ਹਫਤੇ ਦਾ ਥੀਮ “ਸ਼ੁਰੂ ਤੋਂ ਹੀ ਸਮਾਰਟ ਤਰੀਕੇ ਨਾਲ ਖਾਓ” ਹੈ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਕੌਮੀ ਪੋਸ਼ਣ ਹਫਤੇ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿੱਚ ਦੱਸਿਆ ਕਿ ਕੌਮੀ ਪੋਸ਼ਣ ਹਫਤੇ ਦਾ ਮੁੱਖ ਉਦੇਸ਼ ਇਕ ਸਿਹਤਮੰਦ ਸਮਾਜ ਦੀ ਸਿਰਜਣ ਕਰਨਾ ਹੈ ਅਤੇ ਲੋਕਾਂ ਨੂੰ ਇਕ ਚੰਗੀ ਤੇ ਨਰੋਈ ਸਿਹਤ ਪ੍ਰਤੀ ਜਾਗਰੂਕ ਕਰਕੇ ਅਸੀਂ ਇਸ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।
ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਚੰਗੀ ਸਿਹਤ ਲਈ ਹਰ ਉਮਰ ਵਿੱਚ ਸੰਤੁਲਿਤ ਖੁਰਾਕ ਦੀ ਲੋੜ ਹੁੰਦੀ ਹੈ, ਵਿਸ਼ੇਸ਼ ਤੌਰ `ਤੇ ਗਰਭਵਤੀ ਮਾਵਾਂ ਨੂੰ ਹਰੀਆ ਸਬਜੀਆਂ ਦੁੱਧ, ਫਲ, ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੌਸ਼ਟਿਕ ਭੋਜਨ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜ਼ਬੂਤ ਬਣਾਉਂਦਾ ਹੈ। ਪੌਸ਼ਟਿਕਤਾ ਮੌਜੂਦਾ ਅਤੇ ਅਗਲੀ ਪੀੜ੍ਹੀ ਲਈ ਬਚਾਅ, ਸਿਹਤ ਅਤੇ ਵਿਕਾਸ ਪੱਖੋਂ ਬੇਹੱਦ ਗੰਭੀਰ ਮੁੱਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਵਾਂ, ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੌਮੀ ਪੋਸ਼ਣ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੌਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ । ਭੋਜਨ ਵਿੱਚ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪ੍ਰਹੇਜ਼ ਕਰੋ, ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰੋ ਅਤੇ ਸਿਗਰਟ ਤੇ ਸ਼ਰਾਬ ਦਾ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ।ਇਸ ਲਈ ਹਮੇਸ਼ਾ “ਸੰਤੁਲਿਤ ਖੁਰਾਕ” ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਇਸ ਹਫਤੇ ਦੌਰਾਨ ਲੋਕਾਂ ਨੂੰ ਸੰਤੁਲਿਤ ਭੋਜਨ ਦੀ ਮਹੱਤਤਾ ਅਤੇ ਖੁਰਾਕ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।