ਜ਼ਿਲ੍ਹੇ ਅੰਦਰ 9 ਤੋਂ 17 ਸਤੰਬਰ ਤੱਕ ਪੰਜ ਦਿਨ ਲੱਗਣਗੇ ‘ਮੈਗਾ ਰੋਜ਼ਗਾਰ ਮੇਲੇ’-ਵਧੀਕ ਡਿਪਟੀ ਕਮਿਸ਼ਨਰ

RAHUL ADC
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਪਾਬੰਦੀ ਦੇ ਹੁਕਮ  ਜਾਰੀ

Sorry, this news is not available in your requested language. Please see here.

ਅੱਠਵੀਂ ਜਮਾਤ ਪਾਸ ਤੋਂ ਲੈ ਕੇ ਪੋਸਟ ਗਰੇਜ਼ੂਏਸ਼ਨ ਤੱਕ ਦੀ ਯੋਗਤਾ ਵਾਲੇ ਸਾਰੇ ਪ੍ਰਾਰਥੀ, ਇਨਾਂ ਰੋਜ਼ਾਗਰ ਮੇਲਿਆਂ ਵਿਚ ਹਿੱਸਾ ਲੈਣ ਸਕਦੇ ਹਨ
ਗੁਰਦਾਸਪੁਰ, 6 ਸਤੰਬਰ 2021 ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ 9 ਸਤੰਬਰ ਤੋਂ 17 ਸਤੰਬਰ 2021 ਤਕ ਜਿਲੇ ਗੁਰਦਸਾਪੁਰ ਅੰਦਰ ਮੈਗਾ ਰੋਜਗਾਰ ਮੇਲੇ ’ ਲਗਾਏ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਬੇਰੁਜ਼ਗਾਰ ਨੋਜਵਾਨਾਂ ਨੂੰ ਇਨਾਂ ਮੈਗਾ ਰੋਜ਼ਗਾਰ ਮੇਲਿਆਂ ਦਾ ਵੱਧ ਤੋ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾ ਅਤੇ ਦੂਜਾ ਰੋਜ਼ਗਾਰ ਮੇਲਾ 9 ਅਤੇ 10 ਸਤੰਬਰ ਨੂੰ ਗੋਲਡਨ ਕਾਲਜ ਆਫ ਇੰਜੀ.ਐਂਡ ਟੈਕਨਾਲੋਜੀ ਗੁਰਦਾਸਪੁਰ ਵਿਖੇ, ਤੀਜਾ ਰੋਜ਼ਗਾਰ ਮੇਲਾ 14 ਸਤੰਬਰ ਨੂੰ ਐਸ.ਐਸ.ਐਮ ਕਾਲਜ ਦੀਨਾਨਗਰ, ਚੋਥਾ ਅਤੇ ਪੰਜਾਵਾਂ ਰੋਜ਼ਗਾਰ ਮੇਲਾ 16 ਅਤੇ 17 ਸਤੰਬਰ ਨੂੰ ਸਰਕਾਰੀ ਕਾਲਜ ਬਟਾਲਾ ਵਿਖੇ ਲੱਗੇਗਾ। ਉਨਾਂ ਦੱਸਿਆ ਕਿ ਇਨਾਂ ਰੋਜਗਾਰ ਮੇਲਿਆਂ ਵਿਚ ਕਰੀਬ 52 ਕੰਪਨੀਆਂ ਹਿੱਸਾ ਲੈਣਗੀਆਂ ਅਤੇ ਇਨਾਂ ਰੋਜ਼ਗਾਰ ਮੇਲਿਆਂ ਵਿਚ ਅੱਠਵੀਂ ਜਮਾਤ ਪਾਸ ਤੋਂ ਲੈ ਕੇ ਪੋਸਟ ਗਰੇਜ਼ੂਏਸ਼ਨ ਤੱਕ ਦੀ ਯੋਗਤਾ ਵਾਲੇ ਸਾਰੇ ਪ੍ਰਾਰਥੀ ਹਿੱਸਾ ਲੈਣ ਸਕਦੇ ਹਨ।
ਇਸ ਮੌਕੇ ਪਰਸ਼ੋਤਮ ਸਿੰਘ ਜਿਲਾ ਰੋਜ਼ਗਾਰ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਰੋਜ਼ਗਾਰ ਦਫਤਰ ਵਲੋ ਬੇਰਜ਼ਗਾਰਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਬੇਰੁਜ਼ਗਾਰ ਨੋਜਵਾਨਾਂ ਨੂੰ ਰੁਜ਼ਾਗਰ ਦਿਵਾਉਣ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਲਾਕ ਬੀ, ਕਮਰਾ ਨੰਬਰ 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਆ ਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।