ਮੁੱਖ ਮੰਤਰੀ ਵੱਲੋਂ ਕਲਰਕ ਤੇ ਕਾਂਸਟੇਬਲ ਦੀ ਭਰਤੀ ਲਈ ਮੁਫ਼ਤ ਆਨਲਾਈਨ ਕੋਚਿੰਗ ਦਾ ਭਲਕੇ ਕੀਤਾ ਜਾਵੇਗਾ ਉਦਘਾਟਨ: ਡਿਪਟੀ ਕਮਿਸ਼ਨਰ ਰੂਪਨਗਰ

SONALI GIRI
ਸਾਉਣੀ ਦੀ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ 6 ਅਪ੍ਰੈਲ ਨੂੰ ਜਾਗਰੂਕ ਕੈਂਪ ਲਗਾਇਆ ਜਾਵੇਗਾ

Sorry, this news is not available in your requested language. Please see here.

ਰੂਪਨਗਰ, 8 ਸਤੰਬਰ 2021 ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਪੇਪਰਾਂ ਦੀ ਤਿਆਰੀ ਕਰ ਰਹੇ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ, ਰੂਪਨਗਰ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਮੁਫਤ ਆਨਲਾਈਨ ਕੋਚਿੰਗ ਦਾ ਉਦਘਾਟਨ 09 ਸਤੰਬਰ, 2021 ਨੂੰ ਮਾਣਯੋਗ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਜੀ ਵੱਲੋਂ https://youtu.be/mTxcRTjqme4 ਰਾਹੀਂ ਕੀਤਾ ਜਾਣਾ ਹੈ।
ਇਸ ਕੋਚਿੰਗ ਵਿੱਚ ਪ੍ਰਾਰਥੀਆਂ ਨੂੰ ਐਸ.ਐਸ.ਸੀ., ਬੈਂਕ ਪੀ.ਓ./ਕਲਰਕ, ਆਰ.ਆਰ.ਬੀ., ਸੀ.ਈ.ਟੀ., ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਅਤੇ ਰਾਜ ਸਰਕਾਰ ਦੇ ਹੋਰ ਵਿਭਾਗਾਂ ਦੀ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।
ਇਸ ਆਨਲਾਈਨ ਕੋਚਿੰਗ ਦਾ ਲਾਭ ਉਠਾਉਣ ਲਈ ਪ੍ਰਾਰਥੀ ਇਸ ਲਿੰਕ https://www.eduzphere.com/freegovtexams ਤੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਵੀ ਸੰਪਰਕ ਕਰ ਸਕਦੇ ਹਨ
ਰੋਜ਼ਗਾਰ ਅਫ਼ਸਰ ਵੱਲੋਂ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਇਨ੍ਹਾਂ ਮੁਫ਼ਤ ਆਨਲਾਈਨ ਕੋਚਿੰਗਾਂ ਦਾ ਪ੍ਰਾਰਥੀ ਵੱਧ ਤੋਂ ਵੱਧ ਲਾਭ ਉਠਾਉਣ। ਇਹ ਕੋਚਿੰਗ ਕਲਾਸ ਆਨਲਾਈਨ ਹਰ ਹਫਤੇ ਦੇ 6 ਦਿਨ 1.30 ਘੰਟੇ ਦੀ ਹੋਵੇਗੀ। ਚਾਹਵਾਨ ਪ੍ਰਾਰਥੀ ਮੁਫ਼ਤ ਆਨਲਾਈਨ ਕੋਚਿੰਗ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਦਫਤਰ ਤੇ ਹੈਲਪਲਾਈਨ ਨੰ: 85570-10066 ਤੇ ਸੰਪਰਕ ਕਰਨ।

Spread the love