ਤਰਨਤਾਰਨ, 11 ਸਤੰਬਰ 2021 ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਆਪਣੇ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਲੜੀ ਤਹਿਤ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਉਤੇ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ,415498 ਲੋਕਾਂ ਨੂੰ ਟੀਕੇ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਣ ਲਈ ਵੈਕਸੀਨ ਜ਼ਰੂਰ ਲਗਾਉਣ।
ਉਨ੍ਹਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ 1023 ਕੋਰੋਨਾ ਟੈਸਟ ਵੀ ਕੀਤੇ, ਜਿਨ੍ਹਾਂ ਵਿੱਚੋਂ 376 ਨੈਗਟਿਵ ਆਏ ਹਨ, ਜਦਕਿ 647 ਦਾ ਅੰਮਿ੍ਤਸਰ ਲੈਬ ਤੋਂ ਨਤੀਜਾ ਆਉਣਾ ਅਜੇ ਬਾਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 361818 ਲੋਕਾਂ ਦੇ ਕੋਰੋਨਾ ਟੈਸਟ ਜਿਲੇ ਵਿੱਚ ਹੋਏ ਹਨ, ਜਿਨ੍ਹਾਂ ਵਿੱਚੋਂ 353497 ਲੋਕਾਂ ਦਾ ਨਤੀਜਾ ਨੈਗਟਿਵ ਆਇਆ ਹੈ।