ਕੈਂਪਾਂ ਰਾਹੀਂ 983 ਗਰਭਵਤੀ ਔਰਤਾਂ ਦੀ ਕੀਤੀ ਸਿਹਤ ਜਾਂਚ: ਡਾ. ਔਲਖ

Sorry, this news is not available in your requested language. Please see here.

ਸੁਰੱਖਿਅਤ ਮਾਤ੍ਰਤਵ ਮੁਹਿੰਮ
133 ਗਰਭਵਤੀ ਔਰਤਾਂ ਦਾ ਕੀਤਾ ਗਿਆ ਕੋਰੋਨਾ ਟੀਕਾਕਰਨ
ਬਰਨਾਲਾ, 15 ਸਤੰਬਰ 2021

ਸਿਹਤ ਵਿਭਾਗ ਵੱਲੋਂ ਹਰ ਮਹੀਨੇ ‘‘ਸੁਰੱਖਿਅਤ ਮਾਤ੍ਰਤਵ ਮੁਹਿੰਮ’’ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਵਾਇਆ ਜਾਂਦਾ ਹੈ। ਇਸੇ ਲੜੀ ਅਧੀਨ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ ਦੀ ਅਗਵਾਈ ਵਿੱਚ ਮੁਹਿੰਮ ਦਾਇਰਾ ਵਿਸ਼ਾਲ ਕਰਦਿਆਂ ਮਿਤੀ 8, 9, 10 ਤੇ 13, 14 ਸਤੰਬਰ ਨੂੰ ਜ਼ਿਲੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਔਰਤ ਦੇ ਮਾਹਿਰ ਡਾਕਟਰਾਂ ਵੱਲੋਂ ਵਿਸ਼ੇਸ਼ ਕੈਂਪ ਰਾਹੀਂ ਗਰਭਵਤੀ ਔਰਤਾਂ ਦੀ ਜਾਂਚ ਅਤੇ ਕੋਰੋਨਾ ਵੈਕਸੀਨੇਸ਼ਨ ਕੀਤੀ ਗਈ। ਜ਼ਿਲਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਤੰਬਰ ਮਹੀਨੇ ਦੀ ‘‘ਸੁਰੱਖਿਅਤ ਮਾਤ੍ਰਤਵ ਮੁਹਿੰਮ’’ ਦੌਰਾਨ 983 ਗਰਭਵਤੀ ਔਰਤਾਂ ਦੀ ਜਾਂਚ ਤੇ 133 ਗਰਭਵਤੀ ਔਰਤਾਂ ਦਾ ਕੋਰੋਨਾ ਟੀਕਾਕਰਣ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਜ਼ਿਲੇ ਵੱਲੋਂ ਇਸ ਮੁਹਿੰਮ ਦਾ ਦਾਇਰਾ ਇਕ ਦਿਨ ਤੋਂ ਵਧਾ ਕੇ ਪੰਜ ਦਿਨਾਂ ਦਾ ਕੀਤਾ ਗਿਆ ਹੋਵੇ ਤੇ ਜ਼ੱਚਾ-ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪਾਂ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫਸਰਾਂ ਵੱਲੋਂ ਪੀ.ਐਚ.ਸੀ. ਪੱਧਰ ਤੱਕ ਗਰਭਵਤੀ ਔਰਤਾਂ ਦੀ ਜਾਂਚ ਲਈ ਡਿਊਟੀ ਲਗਾਈ ਗਈ ਹੋਵੇ। ਉਨਾਂ ਦੱਸਿਆ ਕਿ ਇਨਾਂ ਕੈਪਾਂ ਦੌਰਾਨ ਗਰਭਵਤੀਆਂ ਦੀ ਮੈਡੀਕਲ ਜਾਂਚ ਅਤੇ ਕਾਊਂਸਲਿੰਗ ਕਰ ਕੇ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਚੈਕਅੱਪ ਸਮੇਂ ਸਿਰ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਿਵਲ ਸਰਜਨ ਨੇ ਕਿਹਾ ਇਨਾਂ ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਤ ਖੇਤਰ ਦੀ ਆਸ਼ਾ ਵੱਲੋਂ ਪੂਰਾ ਯੋਗਦਾਨ ਪਾਇਆ ਗਿਆ।

ਡਾ. ਔਲਖ ਨੇ ਦੱਸਿਆ ਕਿ “ਸੁਰੱਖਿਅਤ ਮਾਤ੍ਰਤਵ ਮੁਹਿੰਮ’’ ਤਹਿਤ ਲਗਾਏ ਜਾਂਦੇ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸੰਪੂਰਨ ਦੇਖਭਾਲ ਤੇ ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਹੁੰਦਾ ਹੈ। ਉਨਾਂ ਦੱਸਿਆ ਕਿ ਸਿਵਲ ਸਰਜਨ ਦਫਤਰ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਮਾਸ ਮੀਡੀਆ ਵਿੰਗ ਵੱਲੋਂ ਇਨਾਂ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ ਤੇ ਦੱਸਿਆ ਕਿ ਜ਼ੱਚਾ ਬੱਚਾ ਦੀ ਸਿਹਤ ਲਈ ਸੰਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ।

Spread the love