ਕੋਵਿਡ ਵੈਕਸੀਨ ਦੀ ਦੂਜੀ ਡੋਜ ਤਰਜ਼ੀਹ ਦੇ ਆਧਾਰ ’ਤੇ ਲਗਾਈ ਜਾਵੇ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

TB
ਕੋਵਿਡ ਵੈਕਸੀਨ ਦੀ ਦੂਜੀ ਡੋਜ ਤਰਜ਼ੀਹ ਦੇ ਆਧਾਰ ’ਤੇ ਲਗਾਈ ਜਾਵੇ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

Sorry, this news is not available in your requested language. Please see here.

ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੋਵਿਡ-19 ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਆਯੋਜਿਤ
ਨਵਾਂਸ਼ਹਿਰ, 21 ਸਤੰਬਰ 2021
ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੋਵਿਡ-19 ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ।
ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੋਵਿਡ-19 ਸਮੇਤ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ 100 ਫੀਸਦੀ ਪੂਰਾ ਕਰਨ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਤਰਜ਼ੀਹ ਦੇ ਆਧਾਰ ਉੱਤੇ ਲਗਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀਆਂ ਨੂੰ ਐਤਵਾਰ ਵਾਲੇ ਕੇਵਲ ਦੂਜੀ ਡੋਜ ਹੀ ਲਗਵਾਈ ਜਾਵੇ ਤਾਂ ਜੋ ਲੋਕਾਂ ਵਿਚ ਬਿਮਾਰੀ ਨਾਲ ਲੜਨ ਦੀ ਪੂਰੀ ਸ਼ਕਤੀ ਪੈਦਾ ਕੀਤੀ ਜਾ ਸਕੇ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਸਿਹਤ ਵਿਭਾਗ ਵੱਲੋਂ ਸੂਬੇ ਨੂੰ 2025 ਤੱਕ ਟੀ.ਬੀ. ਮੁਕਤ ਕਰਨ ਦੇ ਉਦੇਸ਼ ਨਾਲ ਤੀਬਰ ਐਕਟਿਵ ਟੀ.ਬੀ. ਕੇਸ ਫਾਈਂਡਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਲੱਮ ਖੇਤਰਾਂ ਵਿੱਚ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਟੀ.ਬੀ ਦੀ ਬਿਮਾਰੀ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਕੀਤੀ ਜਾਵੇਗੀ। ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਆਸ਼ਾ ਵਰਕਰਾਂ ਵੱਲੋਂ ਸ਼ੱਕੀ ਮਰੀਜ਼ਾਂ ਦਾ ਬਲਗਮ ਦਾ ਸੈਂਪਲ ਮੌਕੇ ‘ਤੇ ਹੀ ਲੈ ਕੇ ਜਾਂਚ ਲਈ ਸਰਕਾਰੀ ਹਸਪਤਾਲ ਵਿੱਚ ਭੇਜਿਆ ਜਾਵੇ।
ਜੇਕਰ ਕੋਈ ਮਰੀਜ਼ ਟੀ.ਬੀ ਦੀ ਬਿਮਾਰੀ ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸਦਾ ਇਲਾਜ ਸਮੇਂ ਸਿਰ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ੍ਹ ਨੇ ਦੱਸਿਆ ਕਿ ਇਸ ਬਿਮਾਰੀ ਦਾ ਇਲਾਜ ਸਮੇਂ ’ਤੇ ਨਾ ਕਰਵਾਇਆ ਜਾਵੇ ਤਾਂ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ 2 ਹਫਤੇ ਤੋਂ ਜ਼ਿਆਦਾ ਖਾਂਸੀ, ਸ਼ਾਮ ਨੂੰ ਹਲਕਾ-ਹਲਕਾ ਬੁਖਾਰ ਹੋਵੇ, ਭੁੱਖ ਘੱਟ ਲਗਦੀ ਹੋਵੇ, ਬਲਗਮ ਵਿੱਚ ਖੂਨ ਆਉੁਂਦਾ ਹੋਵੇ ਤਾਂ ਉਹ ਟੀ.ਬੀ ਦਾ ਸ਼ੱਕੀ ਮਰੀਜ਼ ਹੋ ਸਕਦਾ ਹੈ।
ਡਾ. ਕੌਰ ਨੇ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਊਸ਼ਾ ਕਿਰਨ, ਡਾ. ਹਰਬੰਸ ਸਿੰਘ, ਡਾ. ਗੁਰਰਿੰਦਰਜੀਤ ਸਿੰਘ, ਡਾ. ਕਵਿਤਾ ਭਾਟੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਡਾ. ਮਨਦੀਪ ਕਮਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਤੇ ਸਹਾਇਕ ਸੁਸ਼ੀਲ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Spread the love