ਹਸਪਤਾਲ ਦੇ ਨਿਰਮਾਣ ਕਾਰਜ ਨੂੰ ਜਲਦ ਨੇਪਰੇ ਚੜਾਉਣ ਦੀ ਅਧਿਕਾਰੀਆਂ ਨੂੰ ਹਦਾਇਤ
ਫਾਜ਼ਿਲਕਾ, 29 ਸਤੰਬਰ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਕੰਵਰਜੀਤ ਸਿੰਘ ਨੇ ਨਵੇਂ ਬਣ ਰਹੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ।ਇਸ ਮੌਕੇ 2055 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਸਿਵਲ ਹਸਪਤਾਲ ਦਾ ਜਾਇਜਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਸਪਤਾਲ ਦੇ ਨਿਰਮਾਣ ਕਾਰਜ ਨੂੰ ਜਲਦ ਨੇਪਰੇ ਚੜਾਉਣ ਦੀ ਹਦਾਇਤ ਕੀਤੀ।
ਹੋਰ ਪੜ੍ਹੋ :-ਕਾਂਗਰਸ ਪੂਨਾ ਪੈਕਟ ਦੇ ਉਤਪਾਦਾਂ ਨਾਲ ਪਛੜੀਆਂ ਸ਼੍ਰੇਣੀਆਂ ਨੂੰ ਗੁੰਮਰਾਹ ਨਹੀਂ ਕਰ ਸਕਦੀ – ਜਸਵੀਰ ਸਿੰਘ ਗੜ੍ਹੀ
ਸਹਾਇਕ ਕਮਿਸ਼ਨਰ ਨੇ ਦੌਰੇ ਦੌਰਾਨ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਆਪ੍ਰੇਸ਼ਨ ਥਿਏਟਰ, ਓ.ਪੀ.ਡੀ. ਰੂਮ, ਰਜਿਸਟਰੇਸ਼ਨ ਰੂਮ, ਵੇਟਿੰਗ ਏਰੀਆ, ਐਮਰਜੰਸੀ ਬਲਾਕ ਦਾ ਜਾਇਜਾ ਲਿਆ ਤੇ ਅਧਿਕਾਰੀਆਂ ਨੂੰ ਰਹਿੰਦੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਹਸਪਤਾਲ ਦਾ ਉਦਘਾਟਨ ਕੀਤਾ ਜਾਵੇਗਾ ਤੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਸਿਹਤ ਸਹੂਲਤਾਂ ਪ੍ਰਾਪਤ ਹੋਣਗੀਆਂ।
ਇਸ ਮੌਕੇ ਸ੍ਰੀ ਕੰਵਰਜੀਤ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਦੇ ਨਾਲ ਹੀ 1602 ਲੱਖ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਹਸਪਤਾਲ ਵੀ ਬਣ ਰਿਹਾ ਹੈ ਉਹ ਵੀ ਜਲਦ ਸ਼ੁਰੂ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਬਾਹਰ ਜਾਣ ਦੀ ਬਜਾਏ ਆਪਣੇ ਸ਼ਹਿਰ ਵਿਖੇ ਹੀ ਕੈਂਸਰ ਦੇ ਇਲਾਜ ਦੀ ਸੁਵਿਧਾ ਹਾਸਲ ਹੋਵੇਗੀ।
ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਕੁਮਾਰ, ਡਾ. ਰੋਹਿਤ ਗੋਇਲ, ਡਾ. ਏਰਿਕ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।