ਮੁੱਖ ਮੰਤਰੀ, ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉੱਤਰ ਪ੍ਰਦੇਸ਼ ਪਹੁੰਚੇ ਵਿਧਾਇਕ ਅੰਗਦ ਸਿੰਘ

CHANI
ਮੁੱਖ ਮੰਤਰੀ, ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉੱਤਰ ਪ੍ਰਦੇਸ਼ ਪਹੁੰਚੇ ਵਿਧਾਇਕ ਅੰਗਦ ਸਿੰਘ

Sorry, this news is not available in your requested language. Please see here.

ਲਖੀਮਪੁਰ ਖੀਰੀ ਦੀ ਨਿਰਦਈ ਘਟਨਾ ਦੀ ਕੀਤੀ ਸਖ਼ਤ ਨਿਖੇਧੀ
ਨਵਾਂਸ਼ਹਿਰ, 7 ਅਕਤੂਬਰ 2021
ਵਿਧਾਇਕ ਅੰਗਦ ਸਿੰਘ ਅੱਜ ਕਿਸਾਨਾਂ ਦੇ ਹੱਕਾਂ ਲਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਣ ਲਈ ਆਪਣੇ ਸਾਥੀਆਂ ਸਮੇਤ ਨਵਾਂਸ਼ਹਿਰ ਤੋਂ ਚੰਡੀਗੜ ਲਈ ਰਵਾਨਾ ਹੋਏ, ਜਿਥੋਂ ਉਨਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉੱਤਰ ਪ੍ਰਦੇਸ਼ ਲਈ ਚਾਲੇ ਪਾਏ। ਇਸ ਦੌਰਾਨ ਉਨਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਗੱਡੀਆਂ ਦਾ ਵਿਸ਼ਾਲ ਕਾਫਲਾ ਉਥੇ ਪਹੁੰਚਿਆ ਹੈ।

ਹੋਰ ਪੜ੍ਹੋ :-ਜ਼ਿਲੇ ਵਿਚ ਹੁਣ ਤੱਕ 21749 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ-ਡੀ. ਸੀ

ਵਿਧਾਇਕ ਅੰਗਦ ਸਿੰਘ ਨੇ ਲਖੀਮਪੁਰ ਖੀਰੀ ਦੀ ਨਿਰਦਈ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਭੋਲੇ-ਭਾਲੇ ਕਿਸਾਨਾਂ ਨੂੰ ਇਕ ਗਿਣੀ-ਮਿੱਥੀ ਸਾਜਿਸ਼ ਤਹਿਤ ਦਰੜਨਾ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੇ ਮੱਥੇ ’ਤੇ ਵੱਡਾ ਕਲੰਕ ਹੈ। ਉਨਾਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਅਜਿਹੀਆਂ ਘਿਨਾਉਣੀਆਂ ਹਰਕਤਾਂ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਕਾਰ ਕੀਤਾ ਜਾਣਾ ਚਾਹੀਦਾ ਹੈ। ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨਾਲ ਇਕਜੁਟਤਾ ਪ੍ਰਟਾਉਂਦਿਆਂ ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

Spread the love