ਪੰਜਾਬ ਸਰਕਾਰ ਵੱਲੋਂ ਜੇਲ੍ਹ ਵਾਰਡਰ ਦੇ ਲਿਖਤੀ ਪੇਪਰ ਵਿੱਚੋਂ ਪਾਸ ਹੋਏ ਯੁਵਕਾਂ ਦੀ ਫਿਜ਼ੀਕਲ ਟੈਸਟ ਦੀ ਮੁਫਤ ਤਿਆਰੀ 6 ਅਕਤੂਬਰ ਤੋਂ ਸ਼ੁਰੂ

Sorry, this news is not available in your requested language. Please see here.

ਫਾਜ਼ਿਲਕਾ, 5 ਅਕਤੂਬਰ 2021

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿੱਚ ਜੇਲ੍ਹ ਵਾਰਡਰ ਦੀ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਮੈਰਿਟ ਵਿੱਚ ਆਏ ਯੁਵਕਾਂ ਨੂੰ ਫਿਜ਼ੀਕਲ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਨਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿਲ੍ਹਾ ਫਾਜਿਲਕਾ ਦੇ ਜੇਲ੍ਹ ਵਾਰਡਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ੍ਹ ਟ੍ਰੇਨਿੰਗ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਫਿਜ਼ੀਕਲ ਟੇ੍ਰਨਿੰਗ 06 ਅਕਤੂਬਰ 2021  ਤੋਂ ਸ਼ੁਰੂ ਹੋਣ ਜਾ ਰਹੀ ਹੈ ।

ਹੋਰ ਪੜ੍ਹੋ :-ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਜ਼ਬਤ ਕਰਵਾਇਆ : ਆਸ਼ੂ

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਰਕਾਰ ਵੱਲੋਂ ਕੋਵਿਡ-19 ਦੀਆਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ।ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਹੈ।ਕੈਂਪ ਵਿੱਚ ਦਾਖਲੇ ਸਮੇਂ ਮਾਸਕ, ਹੈਂਡ ਸਨੈਟਾਈਜ਼ਰ, ਸਾਬਨ, ਰੋਲ ਨੰਬਰ ਸਲਿੱਪ/ ਲਿਖਤੀ ਪੇਪਰ ਵਿੱਚੋਂ ਪਾਸ ਹੋਣ ਦਾ ਪਰੂਫ਼, ਰਿਹਾਇਸ਼ ਦਾ ਸਰਟੀਫਿਕੇਟ, ਜਾਤੀ ਦੇ ਸਰਟੀਫਿਕੇਟ, ਦਸਵੀਂ ਅਤੇ 10+2 ਪਾਸ ਸਰਟੀਫਿਕੇਟ ਦੀ ਇੱਕ-ਇੱਕ ਫੋਟੋ ਸਟੇਟ ਕਾਪੀ, ਇੱਕ ਪਾਸਪੋਰਟ ਸਾਈਜ਼ ਦੀ ਫੋਟੋ ਅਤੇ ਹੋਰ ਲੋੜੀਂਦਾ ਸਮਾਨ ਨਾਲ ਲੈ ਕੇ ਸ਼ਿਰਕਤ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜਿਹੜੇ ਯੁਵਕ ਫਿਜ਼ੀਕਲ ਟ੍ਰੇਨਿੰਗ ਲਈ ਰੋਜ਼ਾਨਾ ਘਰ ਤੋਂ ਆਉਣਾ ਚਾਹੁੰਦੇ ਹਨ ਉਹ ਯੁਵਕ ਵੀ ਆ ਸਕਦੇ ਹਨ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 94638-31615, 70093-17626, 83601-63527 ਅਤੇ 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦੈ ਹੈ।

Spread the love