ਨਵਾਂਸ਼ਹਿਰ, 9 ਅਕਤੂਬਰ 2021
ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਕਰੀਹਾ ਸੁਸਾਇਟੀ ਦੇ 376 ਲਾਭਪਾਤਰੀਆਂ ਨੂੰ 9666737 ਰੁਪਏ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ ਕਰਾਹਤ ਦੇਣ ਨਾਲ-ਨਾਲ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਦੀ ਜ਼ਿੰਦਗੀ ਬਿਹਤਰ ਬਣੇਗੀ।
ਹੋਰ ਪੜ੍ਹੋ :-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ
ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨਾਂ ਦੇ ਹਰੇਕ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੌਕੇ ਸਕੱਤਰ ਚਮਨ ਲਾਲ, ਸਾਬਕਾ ਸਕੱਤਰ ਬਲਵਿੰਦਰ ਕੁਮਾਰ, ਸਾਬਕਾ ਸਰਪੰਚ ਨਿਰਮਲ ਜੱਸਲ, ਹਰਕਮਲ, ਪੰਚ ਬਾਬਾ ਦਲਜੀਤ ਸਿੰਘ, ਬਿਸ਼ੰਭਰ ਦਾਸ ਤੇ ਮਨੋਹਰ ਲਾਲ, ਬਲਦੇਵ ਸਿੰਘ ਯੂ. ਐਸ. ਏ, ਗੁਰਕਮਲ, ਨਰਿੰਦਰ ਕੁਮਾਰ, ਸੋਢੀ ਰਾਮ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :-ਕਰੀਹਾ ਸੁਸਾਇਟੀ ਨਾਲ ਸਬੰਧਤ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਾਹਤ ਸਬੰਧੀ ਚੈੱਕ ਸੌਂਪਦੇ ਹੋਏ ਵਿਧਾਇਕ ਅੰਗਦ ਸਿੰਘ।