ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ  ਪੰਜਵੇਂ ਦਿਨ ਵੀ ਰਹੀ ਜਾਰੀ

ਸੂਬਾ ਕਮੇਟੀ
ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ  ਪੰਜਵੇਂ ਦਿਨ ਵੀ ਰਹੀ ਜਾਰੀ

Sorry, this news is not available in your requested language. Please see here.

ਯੂਨੀਅਨ ਵਲੋਂ ਪੰਜਾਬ ਰੋਡਵੇਜ ਦੇ ਦਫ਼ਤਰ ਨਵਾਂਸ਼ਹਿਰ ਵਿਖੇ ਧਰਨਾ ਦੇ ਕੇ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਨਵਾਂਸ਼ਹਿਰ, 12 ਅਕਤੂਬਰ 2021

ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨ ਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅੱਜ ਹੜਤਾਲ ਜ਼ਿਲ੍ਹੇ ਵਿੱਚ ਪੰਜਵੇਂ ਦਿਨ ਵੀ ਜਾਰੀ ਰਹੀ।

ਹੋਰ ਪੜ੍ਹੋ :-61.84 ਫੀਸਦੀ ਲਿਫ਼ਟਿੰਗ ਦੇ ਨਾਲ ਜਲੰਧਰ ਸੂਬੇ ਭਰ ਵਿੱਚ ਅੱਵਲ : ਘਨਸ਼ਿਆਮ ਥੋਰੀ

ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ  ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ ਐਸ ਐਮ ਐਸ ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਅੱਜ ਦੁਪਹਿਰ 12.00 ਵਜੇ ਪੰਜਾਬ ਰੋਡਵੇਜ ਦੇ ਦਫ਼ਤਰ ਨਵਾਂ ਸ਼ਹਿਰ ਵਿਖੇ ਇੱਕਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸਮੂਹ ਵਿਭਾਗਾਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ। ਇਸ ਮੌਕੇ ਸੁਰਜੀਤ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ।

ਇਸ ਮੌਕੇ `ਤੇ ਵੱਖ -ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਵਲੋਂ ਸੰਬੋਧਨ ਕੀਤਾ ਗਿਆ ਜਿਸ ਵਿੱਚ ਤੇਜਿੰਦਰ ਸਿੰਘ ਸੁਪਰਡੈਂਟ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ.ਪ੍ਰਧਾਨ ਇਸਤਰੀ ਵਿੰਗ, ਅਮਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਸਾਮਿਲ ਸਨ।

ਇਸ ਮੌਕੇ ਰਣਜੀਤ ਸਿੰਘ ਜਨਰਲ ਸਕੱਤਰ, ਲਖਵੀਰ ਸਿੰਘ ਸਰਪ੍ਰਸਤ ਯੂਨੀਅਰ, ਸ਼ਲਦਿੰਰ ਸਿੰਘ, ਜਤਿੰਦਰ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਸੁਖਵਿੰਦਰ ਪਾਲ, ਪਰਮਿੰਦਰ ਅਤੇ ਇੰਦੂ ਬਾਲਾ,ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ, ਪ੍ਰਵੀਨ ਭਾਬਲਾ, ਜਗਤ ਰਾਮ, ਹਕਿੰਤ ਕੁਮਾਰ, ਸੇਵਾ ਮੁਕਤ ਸੁਪਰਡੈਂਟ ਸਵਰਨ ਸਿੰਘ, ਲਖਵੀਰ ਸਿੰਘ ਅਤੇ ਹੋਰ ਪੀ ਐਸ ਐਮ ਐਸ ਯੂ ਸਭਸ ਨਗਰ ਦੇ ਮੈਂਬਰ ਮੌਜੂਦ ਸਨ।

Spread the love