ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ

ਸ਼੍ਰੀ ਵਰਿੰਦਰ ਅੱਗਰਵਾਲ
ਸ਼੍ਰੀ ਵਰਿੰਦਰ ਅੱਗਰਵਾਲ

Sorry, this news is not available in your requested language. Please see here.

ਬਰਨਾਲਾ, 17 ਅਕਤੂਬਰ 2021

ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੀ ਸ਼ੁਰੂਆਤ ਮਿਤੀ 2 ਅਕਤੂਬਰ ਤੋਂ ਕੀਤੀ ਗਈ ਸੀ। ਇਸਦੇ ਚੱਲਦੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਨਿਹਾਲੂਵਾਲ, ਕੁਤਬਾ, ਕੁਰੜ, ਹਰਦਾਸਪੁਰਾ, ਲੋਹਗੜ੍ਹ, ਛਾਪਾ, ਖਿਆਲੀ ਆਦਿ ਵਿਖੇ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।

ਹੋਰ ਪੜ੍ਹੋ :-ਓ ਪੀ ਸੋਨੀ ਵੱਲੋਂ 2 ਕਿਲੋਵਾਟ ਤੱਕ ਦੇ ਡਿਫਾਲਟਰ ਘਰੇਲੂ ਖਪਤਕਾਰਾਂ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

ਇਸ ਮੌਕੇ ਸ਼੍ਰੀਮਤੀ ਮਨਜੀਤ ਕੌਰ ਪੈਨਲ ਵਕੀਲ, ਸ਼੍ਰੀ ਨਵੀਨ ਕੁਮਾਰ ਪੈਨਲ ਵਕੀਲ, ਗੁਰ ਕਾਸ਼ੀ ਯੂਨੀਵਰਸਿਟੀ ਤੋਂ ਲਾਅ ਵਿਦਿਆਰਥੀ ਅਤੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਬਲਵੰਤ ਸਿੰਘ, ਸ਼੍ਰੀ ਅਮਨਦੀਪ ਸਿੰਘ ਅਤੇ ਸ਼੍ਰੀਮਤੀ ਰੇਨੁਕਾ ਮੌਜੂਦ ਸਨ। ਸੈਮੀਨਾਰਾਂ ਤੋਂ ਬਾਅਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਨਾਲ ਸਬੰਧਿਤ ਪ੍ਰਚਾਰ ਸਮੱਗਰੀ ਵੀ ਵੰਡੀ ਗਈ ਅਤੇ ਜਾਣਕਾਰੀ ਦਿੱਤੀ ਗਈ ਕਿ ਕੋਈ ਵੀ ਵਿਅਕਤੀ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਲੈਣ ਲਈ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਿਖੇ ਸੰਪਰਕ ਕਰ ਸਕਦਾ ਹੈ ਜਾਂ ਫੋਨ ਨੰਬਰ 01679243522 ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾਂ ਸਟੇਟ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Spread the love