![SML VAN SML VAN](https://newsmakhani.com/wp-content/uploads/2021/10/SML-VAN.jpg)
ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਤਹਿਤ ਫਾਜ਼ਿਲਕਾ ਦੇ ਹਰ ਪਿੰਡ ਵਿੱਚ ਸੈਮੀਨਾਰ ਅਤੇ ਡੋਰ ਟੂ ਡੋਰ ਜਾਗਰੁਕਤਾ ਮੁਹਿਮ ਚਾਲਾਈ ਜਾ ਰਹੀ ਹੈ – ਸੀ.ਜੇ.ਐਮ ਅਮਨਦੀਪ ਸਿੰਘ
ਫਾਜ਼ਿਲਕਾ, 20 ਅਕਤੂਬਰ 2021
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅੱਜ ਮਿਤੀ 20 ਅਕਤੂਬਰ 2021 ਨੂੰ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਅੱਜ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਅਤੇ ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਤੋਂ ਆਈ ਐਸ.ਐਮ.ਐਲ ਵੈਨ ਨੂੰ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਜਗਮੋਹਨ ਸਿੰਘ ਸੰਘੇ ਵੱਲੋਂ ਹਰੀ ਝੰਡੀ ਦੇ ਕੇ ਪਿੰਡਾਂ ਵਿਚ ਰਵਾਨਾ ਕੀਤੀ ਗਈ।
ਹੋਰ ਪੜ੍ਹੋ :-ਸੂਬੇ ਵਿੱਚ ਸੜਕ ਸੁਰੱਖਿਆ ਸਭਿਆਚਾਰ ਨੂੰ ਯਕੀਨੀ ਬਣਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ‘ਤੇ ਜ਼ੋਰ
ਸ਼੍ਰੀ ਅਮਨਦੀਪ ਸਿੰਘ ਸੀ.ਜੇ.ਐਮ-ਵ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਜਾਣਕਾਰੀ ਦਿੰਂਦਿਆਂ ਦੱਸਿਆ ਕਿ ਜ਼ਿਲ੍ਹੇ ਦੇ 434 ਪਿੰਡਾਂ ਵਿੱਚ ਡੋਰ ਟੂ ਡੋਰ ਕੰਪੇਨ ਅਤੇ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਮੰੁਹਿਮ ਵਿਚ ਪੈਰਾ ਲੀਗਲ ਵਲੰਟੀਅਰ, ਪੈਨਲ ਦੇ ਵਕੀਲ, ਆਂਗਨਵਾੜੀ ਵਰਕਰ, ਆਸ਼ਾ ਵਰਕਰ ਦੁਆਰਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਸੈਮੀਨਾਰਾਂ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ ਦੇ ਤਹਿਤ ਸਕੀਮਾਂ ਦੇ ਇਸ਼ਤਿਹਰ ਵੀ ਵੰਡੇ ਗਏ।
ਇਹ ਐਸ.ਐਮ.ਐਲ ਵੈਨ ਰਾਹੀਂ 2 ਦਿਨਾਂ ਦੇ ਵਿੱਚ ਜਿਲ੍ਹੇ ਦੇ ਕੱਲ 40 ਪਿੰੰਡਾਂ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਏ ਜਾਣਗੇ ਜਿਸ ਵਿੱਚ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ, ਮੈਡੀਏਸ਼ਨ ਦੇ ਲਾਭ, ਲੋਕ ਅਦਾਲਤਾਂ ਦੇ ਲਾਭ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਇਆ ਜਾਏਗਾ। ਉਨ੍ਹਾਂ ਕਿਹਾ ਕਿ ਲੋਕ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਫਾਜ਼ਿਲਕਾ, ਅਬੋਹਰ, ਜਲਾਲਾਬਾਦ ਵਿਚ ਬਣੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਚ ਆ ਕੇ ਸੰਪਰਕ ਕਰ ਸਕਦੇ ਹਨ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638-261500 ਜਾਂ ਟੋਲ ਫਰੀ ਨੰਬਰ 1968 ਤੇ ਸੰਪਰਕ ਕਰ ਸਕਦੇ ਹਨ।