ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਰਾ ਕੁਲਬੀਰ ਸਿੰਘ ਦੀ ਪੋਤਰੀ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ

DC SBS NAGAR
ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਰਾ ਕੁਲਬੀਰ ਸਿੰਘ ਦੀ ਪੋਤਰੀ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ

Sorry, this news is not available in your requested language. Please see here.

ਨਵਾਂਸ਼ਹਿਰ, 22 ਅਕਤੂਬਰ  2021
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਛੋਟੇ ਭਰਾ ਸਵਰਗੀ ਸ. ਕੁਲਬੀਰ ਸਿੰਘ, ਜਿਹੜੇ ਕਿ ਖ਼ੁਦ ਵੀ ਸੁਤੰਤਰਤਾ ਸੈਨਾਨੀ ਸਨ, ਦੀ ਪੋਤਰੀ ਅਨੁਸ਼ ਪਿ੍ਰਆ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਅਨੁਸ਼ ਪਿ੍ਰਆ ਸ਼ਹੀਦ ਭਗਤ ਸਿੰਘ ਦੇ ਭਤੀਜੇ ਸਵਰਗੀ ਅਭੈ ਸਿੰਘ ਸੰਧੂ ਦੀ ਬੇਟੀ ਹੈ, ਜਿਨਾਂ ਦਾ ਬੀਤੇ ਮਈ ਮਹੀਨੇ ਦਿਹਾਂਤ ਹੋ ਗਿਆ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਨੁਸ਼ ਪਿ੍ਰਆ ਅਤੇ ਉਸ ਦੀ ਮਾਤਾ ਤਜਿੰਦਰ ਕੌਰ ਦਾ ਸਨਮਾਨ ਵੀ ਕੀਤਾ।

ਹੋਰ ਪੜ੍ਹੋ :-ਵਿਕਾਸ ਕੰਮਾਂ ਦੀ ਵਿਉਂਤਬੰਦੀ, ਕੰਮ ਕਰਦੇ ਸਮੇਂ ਉਸ ਦੀ ਆਮ ਜਨਤਾ ਵੱਲੋਂ ਲੰਬੇ ਸਮੇਂ ਤੱਕ ਵਰਤੋਂ

ਉਨਾਂ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀਆਂ ਦਾ ਅਸੀਂ ਦੇਣ ਨਹੀਂ ਦੇ ਸਕਦੇ, ਜਿਨਾਂ ਦੀ ਬਦੌਲਤ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਉਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਉਨਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣੇ ਸੂਬੇ ਅਤੇ ਮੁਲਕ ਦੀ ਖੁਸ਼ਹਾਲੀ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਤਜਿੰਦਰ ਕੌਰ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ ’ਤੇ ਆਧਾਰਿਤ ਪੁਸਤਕ ਵੀ ਭੇਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲਾ ਮਾਲ ਅਫ਼ਸਰ ਅਜੀਤ ਪਾਲ ਸਿੰਘ ਹਾਜ਼ਰ ਸਨ।
ਕੈਪਸ਼ਨਾਂ :-ਅਨੁਸ਼ ਪਿ੍ਰਆ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ।
Spread the love