ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ , ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਤ ਕਰਦੀਆਂ ਹਨ-ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਪਰਾਲੀ
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ , ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਤ ਕਰਦੀਆਂ ਹਨ-ਮੁੱਖ ਖੇਤੀਬਾੜੀ ਅਫਸਰ

Sorry, this news is not available in your requested language. Please see here.

ਗੁਰਦਾਸਪੁਰ, 22 ਅਕਤੂਬਰ 2021
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ ਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇ।

ਹੋਰ ਪੜ੍ਹੋ :-ਗਰੁੜ ਐਪ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਆਨਲਾਈਨ ਮੈਪਿੰਗ ਨੂੰ ਯਕੀਨੀ ਬਣਾਏਗੀ – ਸੀ.ਈ.ਓ. ਪੰਜਾਬ ਡਾ. ਐਸ. ਕਰੁਣਾ ਰਾਜੂ

ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ’ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ , ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਤ ਕਰਦੀਆਂ ਹਨ। ਉਨਾਂ ਨੇ ਅੱਗੇ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ ਦਾ ਜਲਣਾ, ਨੱਕ ਵਿੱਚ ਜਲਣ,ਗਲੇ ਵਿੱਚ ਜਲਣ,ਚਮੜੀ ਦੇ ਰੋਗ,ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵਧਣ ਨਾਲ ਵਧਦੇ ਹਨ।

ਮੁੱਖ ਖੇਤੀਬਾੜੀ ਅਫਸਰ ਨੇ ਅੱਗੇ ਕਿਹਾ ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਨਾਲ ਵਾਹ ਦੇਣਾ ਚਾਹੀਦਾ। ਉਨਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਟਰ ਕਮ ਸ਼ਰੈਡਰ ਜਾਂ ਚੌਪਰ ਨਾਲ ਰਹਿੰਦ ਖੂੰਹਦ ਨੂੰ ਖੇਤ ਵਿੱਚ ਇੱਕਸਾਰ ਖਿਲਾਰ ਕੇ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਕੀਤੀ ਜਾ ਸਕਦੀ ਹੈ।

Spread the love