ਗੁਰਦਾਸਪੁਰ, 29 ਅਕਤੂਬਰ 2021
ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਪੇਨ ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਹੋਰ ਪੜ੍ਹੋ :-ਜ਼ਿਲ੍ਹੇ ਦੀਆਂ ਮੰਡੀਆਂ ਵਿਚ 517869 ਮੀਟਰਕ ਟਨ ਝੋਨੇ ਦੀ ਹੋਈ ਖਰੀਦ
ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਦੁਆਰਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਵੱਲੋ ਲਗਾਏ ਗਏ ਸੁਵਿਧਾ ਕੈਂਪਾ ਵਿੱਚ 05 ਹੈਲਪ ਡੈਸਕ ਸਥਾਪਿਤ ਕੀਤੇ ਗਏ। ਇਹਨਾ ਕੈਂਪਾ ਵਿੱਚ 1643 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ,ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।